ਬਟਾਲਾ , 3 ਅਪ੍ਰੈਲ, 2023-ਖ਼ਰਾਬ ਹੋਈ ਕਣਕ ਦੇ ਮੁਆਵਜ਼ੇ, ਭਾਰਤ ਮਾਲਾ ਪ੍ਰੋਜੈਕਟ ਤਹਿਤ ਕਿਸਾਨਾਂ ਨੂੰ ਜ਼ਮੀਨਾਂ ਦਾ ਮਿਲਣ ਵਾਲਾ ਰੇਟ ਇਕਸਾਰ ਕਰਨ ਦੀ ਮੰਗ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਰੇਲਵੇ ਟਰੈਕ ਬਟਾਲਾ ਐਤਵਾਰ ਤੋਂ ਅਣਮਿੱਥੇ ਸਮੇਂ ਲਈ ਧਰਨੇ ਤੇ ਬੈਠੇ ਕਿਸਾਨਾਂ ਨੇ ਸੋਮਵਾਰ ਨੂੰ ਰੋਸ ਪ੍ਰਦਰਸ਼ਨ ਕਰਦਿਆਂ ਆਪਣੇ ਟਰੈਕਟਰਾਂ ਨੂੰ ਰੇਲ ਟਰੈਕ ਤੇ ਚਾੜ੍ਹ ਕੇ ਕਿਸਾਨਾਂ ਨੇ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ ਹੈ। ਕਿਸਾਨਾਂ ਨਾਲ ਗੱਲਬਾਤ ਕਰਨ ਲਈ ਡੀਸੀ ਗੁਰਦਾਸਪੁਰ ਡਾਕਟਰ ਹਿਮਾਂਸ਼ੂ ਅਗਰਵਾਲ, ਐਸਡੀਐਮ ਬਟਾਲਾ ਸ਼ਾਇਰੀ ਭੰਡਾਰੀ, ਐਸਐਸਪੀ ਬਟਾਲਾ ਅਸ਼ਵਿਨੀ ਗੋਤਿਆਲ ਅਤੇ ਹੋਰ ਅਧਿਕਾਰੀ ਰੇਲਵੇ ਸਟੇਸ਼ਨ ਬਟਾਲਾ ਤੇ ਪੁੱਜ ਗਏ ਹਨ। ਕਿਸਾਨ ਆਗੂ ਸਵਰਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ ਨੰਗਲ ਅਤੇ ਹਰਵਿੰਦਰ ਸਿੰਘ ਮਸਾਣੀਆਂ ਆਦਿ ਅਧਿਕਾਰੀਆਂ ਨਾਲ ਮੀਟਿੰਗ ਬੈਠੇ ਹੋਏ ਹਨ। ਉਧਰ ਕਿਸਾਨਾਂ ਦੇ ਧਰਨੇ ਕਾਰਨ ਰੇਲਵੇ ਵਿਭਾਗ ਨੇ ਰੇਲ ਟ੍ਰੇਨਾਂ ਰੱਦ ਕਰ ਦਿੱਤੀਆਂ ਹਨ।