ਗਰਮੀਆਂ ਨੂੰ ਭਾਰ ਘਟਾਉਣ ਲਈ ਸਭ ਤੋਂ ਵਧੀਆ ਮੌਸਮ ਮੰਨਿਆ ਜਾਂਦਾ ਹੈ। ਇਸ ਮੌਸਮ ‘ਚ ਲੋਕ ਮੋਟਾਪਾ ਘਟਾਉਣ ਲਈ ਵੱਖ-ਵੱਖ ਚੀਜ਼ਾਂ ਦੀ ਕੋਸ਼ਿਸ਼ ਕਰਦੇ ਹਨ। ਹਾਲਾਂਕਿ ਚਰਬੀ ਘਟਾਉਣਾ ਇੰਨਾ ਆਸਾਨ ਨਹੀਂ ਹੈ ਪਰ ਤੁਸੀਂ ਗਰਮੀਆਂ ਦੀ ਡਾਈਟ ‘ਚ ਕੁਝ ਚੀਜ਼ਾਂ ਨੂੰ ਸ਼ਾਮਲ ਕਰਕੇ ਸਰੀਰ ‘ਚ ਜਮ੍ਹਾ ਫੈਟ ਨੂੰ ਘੱਟ ਕਰ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਪ੍ਰਭਾਵਸ਼ਾਲੀ ਭੋਜਨਾਂ ਬਾਰੇ…
ਤਰਬੂਜ਼ ਦਾ ਕਰੋ ਸੇਵਨ
ਤਰਬੂਜ਼ ਸਿਹਤ ਦੇ ਲਿਹਾਜ਼ ਨਾਲ ਕਾਫ਼ੀ ਫਾਇਦੇਮੰਦ ਹੁੰਦਾ ਹੈ। ਇਸ ‘ਚ ਫਾਈਬਰ, ਪੋਟਾਸ਼ੀਅਮ, ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਜ਼ਰੂਰੀ ਹਨ। ਭਾਰ ਘਟਾਉਣ ਦੇ ਸਫ਼ਰ ਵਿਚ ਤਰਬੂਜ਼ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ। ਇਹ ਸਰੀਰ ਨੂੰ ਪਾਣੀ ਦੀ ਸਪਲਾਈ ਕਰਦਾ ਹੈ, ਨਾਲ ਹੀ ਇਸ ਨੂੰ ਖਾਣ ਨਾਲ ਪੇਟ ਭਰਿਆ ਰਹਿੰਦਾ ਹੈ ਅਤੇ ਵਾਰ-ਵਾਰ ਭੁੱਖ ਨਹੀਂ ਲੱਗਦੀ। ਅਜਿਹੇ ‘ਚ ਇਹ ਭਾਰ ਘੱਟ ਕਰਨ ‘ਚ ਮਦਦ ਕਰਦਾ ਹੈ। ਤੁਸੀਂ ਚਾਹੋ ਤਾਂ ਇਸ ਨੂੰ ਸਲਾਦ ਦੇ ਰੂਪ ‘ਚ ਵੀ ਖਾ ਸਕਦੇ ਹੋ।
ਡਾਈਟ ‘ਚ ਸ਼ਾਮਲ ਕਰੋ ਕਰੇਲਾ
ਕਰੇਲੇ ਵਿਚ ਕਈ ਤਰ੍ਹਾਂ ਦੇ ਗੁਣ ਪਾਏ ਜਾਂਦੇ ਹਨ। ਇਹ ਪ੍ਰੋਟੀਨ, ਕਾਰਬੋਹਾਈਡਰੇਟ, ਕੈਲਸ਼ੀਅਮ, ਆਇਰਨ, ਵਿਟਾਮਿਨ-ਸੀ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਇਸ ‘ਚ ਕੈਲੋਰੀ ਘੱਟ ਮਾਤਰਾ ‘ਚ ਪਾਈ ਜਾਂਦੀ ਹੈ। ਜੇਕਰ ਤੁਸੀਂ ਇਸ ਦਾ ਨਿਯਮਿਤ ਸੇਵਨ ਕਰਦੇ ਹੋ ਤਾਂ ਮੋਟਾਪਾ ਘੱਟ ਕੀਤਾ ਜਾ ਸਕਦਾ ਹੈ।
ਦਹੀਂ ਹੈ ਲਾਭਦਾਇਕ
ਦਹੀਂ ਪਾਚਨ ਕਿਰਿਆ ਨੂੰ ਸੁਧਾਰਨ ਵਿਚ ਮਦਦਗਾਰ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਇਸ ਦਾ ਸੇਵਨ ਵਜ਼ਨ ਘਟਾਉਣ ਲਈ ਵੀ ਕਰ ਸਕਦੇ ਹੋ। ਪਾਚਨ ਸ਼ਕਤੀ ਵਧਾਉਣ ਦੇ ਨਾਲ-ਨਾਲ ਇਸ ‘ਚ ਮੌਜੂਦ ਪ੍ਰੋਬਾਇਓਟਿਕਸ ਚਰਬੀ ਨੂੰ ਘੱਟ ਕਰਨ ‘ਚ ਵੀ ਮਦਦਗਾਰ ਹੁੰਦੇ ਹਨ। ਇਸ ਦੀ ਵਰਤੋਂ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਕਾਰਨ ਤੁਸੀਂ ਜ਼ਿਆਦਾ ਖਾਣ ਤੋਂ ਬਚਦੇ ਹੋ।
ਡਾਈਟ ‘ਚ ਸ਼ਾਮਲ ਕਰੋ ਨਿੰਬੂ
ਨਿੰਬੂ ਕੁਦਰਤੀ ਤਰੀਕੇ ਨਾਲ ਸਰੀਰ ਨੂੰ ਡੀਟੌਕਸ ਕਰਨ ਵਿਚ ਮਦਦ ਕਰਦਾ ਹੈ। ਗਰਮੀਆਂ ਵਿੱਚ ਇਹ ਸਰੀਰ ਨੂੰ ਹਾਈਡਰੇਟ ਕਰਦਾ ਹੈ ਅਤੇ ਚਰਬੀ ਨੂੰ ਘੱਟ ਕਰਨ ਵਿਚ ਵੀ ਮਦਦ ਕਰਦਾ ਹੈ। ਇਸ ਦੇ ਲਈ ਤੁਸੀਂ ਨਿਯਮਿਤ ਤੌਰ ‘ਤੇ ਨਿੰਬੂ ਪਾਣੀ ਦਾ ਸੇਵਨ ਕਰ ਸਕਦੇ ਹੋ।
ਲੱਸੀ ਪੀਓ
ਲੱਸੀ ਵਿਚ ਕੈਲੋਰੀ ਤੇ ਚਰਬੀ ਘੱਟ ਹੁੰਦੀ ਹੈ, ਗਰਮੀਆਂ ਵਿੱਚ ਇਸ ਦਾ ਸੇਵਨ ਕਰਨ ਨਾਲ ਭਾਰ ਤੇਜ਼ੀ ਨਾਲ ਘੱਟ ਹੋ ਸਕਦਾ ਹੈ।