Thursday, November 7, 2024
Google search engine
HomePunjabਮੂਸੇਵਾਲਾ ਦੇ ਪਿਤਾ ਦਾ ਐਲਾਨ : ਕਿਹਾ, ਹੁਣ ਕਿਸੇ ਨੂੰ ਇਨਸਾਫ਼ ਦਿਵਾਉਣ...

ਮੂਸੇਵਾਲਾ ਦੇ ਪਿਤਾ ਦਾ ਐਲਾਨ : ਕਿਹਾ, ਹੁਣ ਕਿਸੇ ਨੂੰ ਇਨਸਾਫ਼ ਦਿਵਾਉਣ ਲਈ ਨਹੀਂ ਕਹਿਣਾ

ਮੂਸੇਵਾਲਾ , 26 ਮਾਰਚ 2023 : ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਤੋਂ ਬਾਅਦ ਆਪਣੇ ਪੁੱਤਰ ਦਾ ਕੇਸ ਰੱਬ ਭਰੋਸੇ ਛੱਡ ਦਿੱਤਾ ਹੈ ਅਤੇ ਉਹਨਾਂ ਨੇ ਐਲਾਨ ਕਰ ਦਿੱਤਾ ਕਿ ਅੱਜ ਤੋਂ ਬਾਅਦ ਨਾ ਤਾਂ ਸਰਕਾਰ ਅੱਗੇ ਹੱਥ ਜੋੜਨਗੇ ਅਤੇ ਨਾ ਹੀ ਕਿਸੇ ਸਰਕਾਰੀ ਦਫ਼ਤਰ ਜਾਣਗੇ ਅਤੇ ਸਿਰਫ਼ ਵਾਹਿਗੁਰੂ ਅੱਗੇ ਅਰਦਾਸ ਕਰਨਗੇ ਤੇ ਉਨ੍ਹਾਂ ਲੋਕਾਂ ਨੂੰ ਵੀ ਅਰਦਾਸ ਕਰਨ ਦੇ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਦਾ ਹੁਣ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।

ਸਿੱਧੂ ਮੂਸੇਵਾਲਾ ਦੇ ਘਰ ਹਰ ਐਤਵਾਰ ਉਨ੍ਹਾਂ ਦੇ ਪ੍ਰਸੰਸਕ ਵੱਡੀ ਗਿਣਤੀ ਦੇ ਵਿਚ ਮਾਤਾ ਪਿਤਾ ਨੂੰ ਮਿਲਣ ਦੇ ਲਈ ਆਉਂਦੇ ਹਨ ਅੱਜ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਇਸ ਦੁਨੀਆਂ ਤੇ ਨਹੀਂ ਰਿਹਾ ਪਰ ਉਨਾਂ ਕਿਹਾ ਕਿ ਇਨਸਾਫ਼ ਲਈ ਉਨ੍ਹਾਂ ਨੇ ਸਰਕਾਰ ਅੱਗੇ ਅਪੀਲ ਕੀਤੀ ਪਰ ਕੁਝ ਪੱਲੇ ਨਹੀ ਪਿਆ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਕਿਹੋ ਜਿਹੇ ਹਨ ਨੌਜਵਾਨਾਂ ਤੇ NSA ਲਗਾ ਕੇ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ।

 ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਖਿਆਲ ਰੱਖੋ ਅਤੇ ਕਿਉਂਕਿ ਸਰਕਾਰ ਨੌਜਵਾਨਾਂ ਨੂੰ ਕਿਸ ਤਰ੍ਹਾਂ ਜੇਲਾਂ ਦੇ ਵਿਚ ਸੁੱਟ ਰਹੀ ਹੈ, ਪੰਜਾਬ ਦੇ ਹਾਲਾਤਾਂ ਨੂੰ ਹਰ ਕੋਈ ਦੇਖ ਰਿਹਾ ਹੈ ਉਨਾਂ ਨੈ ਇਨਸਾਫ਼ ਲਈ ਹਰ ਹੀਲਾ ਅਪਣਾਇਆ ਪਰ ਕੁਝ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚੈਨਲ ਤੇ ਇੰਟਰਵਿਊ ਦੇ ਰਹੇ ਸਨ ਜਿਸ ਵਿੱਚ ਉਹ ਕਹਿ ਰਹੇ ਸਨ ਅਤੇ ਕਦੇ ਕਿਤੇ ਕਦੇ ਕਿਤੇ ਉਨ੍ਹਾਂ ਦਾ ਇਸ਼ਾਰਾ ਸੀ ਕਿ ਮੈਂ ਪ੍ਰਤਾਪ ਸਿੰਘ ਬਾਜਵਾ ਦੀ ਗੱਡੀ ਵਿੱਚ ਬੈਠ ਕੇ ਵਿਧਾਨ ਸਭਾ ਦੇ ਬਾਹਰ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਸਨ ਜੋ ਵਿਧਾਨ ਸਭਾ ਦੇ ਬਾਹਰ ਕਿਸੇ ਨੂੰ ਜਾਣ ਦਾ ਅਧਿਕਾਰ ਹੈ।

ਉਨ੍ਹਾਂ ਨੇ ਪ੍ਰਤਾਪ ਸਿੰਘ ਬਾਜਵਾ ਦੀ ਗੱਡੀ ਦੇ ਵਿੱਚ ਜਾਣ ਦਾ ਪ੍ਰੋਗਰਾਮ ਬਣਿਆ ਸੀ ਉਨ੍ਹਾਂ ਕਿਹਾ ਕੇ ਪੰਜਾਬ ਦਾ ਇਕ ਜੁੰਮੇਵਾਰ ਮੰਤਰੀ ਆ ਕੇ ਮੈਨੂੰ ਭਰੋਸਾ ਦੇ ਕੇ ਜਾਂਦਾ ਹੈ ਕਿ ਮਾਰਚ ਨੂੰ ਤੁਹਾਡੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਦੇਵਾਂਗੇ ਪਰ ਅੱਜ ਤੁਸੀ ਦੇਖ ਲਓ ਕਿੰਨੀ ਤਰੀਕ ਹੋ ਚੁੱਕੀ ਹੈ ਅਜੇ ਤੱਕ ਮੁੱਖ ਮੰਤਰੀ ਨਾਲ ਕੋਈ ਵੀ ਮੀਟਿੰਗ ਨਹੀਂ ਕਰਵਾਈ ਹੈ।

ਉਨ੍ਹਾਂ ਕਿਹਾ ਕਿ ਉਹ ਹਰ ਪੰਜ ਵਿਅਕਤੀਆਂ ਨੂੰ ਕੇਸ ਵਿਚ ਨਾਮਜ਼ਦ ਕਰਨ ਲਈ ਕਹਿ ਰਹੇ ਹਨ ਤਾਂ ਉਨ੍ਹਾਂ ਨੂੰ ਨਾਮਜ਼ਦ ਕਰ ਦੇਵੇਗੀ ਅਤੇ ਉਨ੍ਹਾਂ ਨੂੰ ਨਾਮਜ਼ਦ ਕੀਤਾ ਜਾਵੇ ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਹਰ ਰੋਜ਼ ਅਜਿਹਾ ਹੋ ਰਿਹਾ ਹੈ ਜਿਸ ਤਰ੍ਹਾਂ ਦੀਪ ਸਿੱਧੂ ਦੀ ਬਰਸੀ ਤੋ ਪਹਿਲਾਂ ਉਹ ਰੀਨਾ ਰਾਏ ਦਾ ਇੰਟਰਵਿਊ ਆ ਗਿਆ ਅਤੇ ਸਿੱਧੂ ਦੀ ਬਰਸੀ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਦਾ ਇੰਤਜ਼ਾਰ ਉਨ੍ਹਾਂ ਦੀ ਬਰਸੀ ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀਆਂ ਸਰਕਾਰਾਂ ਵੱਲੋਂ ਸਨ ਉਹਨਾਂ ਕਿਹਾ ਕਿ ਕਿਹਾ ਕਿ ਉਹ ਅੱਜ ਤੋਂ ਬਾਅਦ ਆਪਣੇ ਪੁੱਤਰ ਦੇ ਇਨਸਾਫ ਲਈ ਸਿਰਫ ਰੱਬ ਤੇ ਭਰੋਸਾ ਰੱਖਣਗੇ ਰੱਬ ਅੱਗੇ ਇਹੀ ਅਰਦਾਸ ਕਰਨਗੇ ਅਤੇ ਅੱਜ ਤੋਂ ਬਾਅਦ ਉਹ ਕਿਸੇ ਵੀ ਸਰਕਾਰੇ-ਦਰਬਾਰੇ ਪਹੁੰਚ ਗਏ ਨਹੀਂ ਜਾਣਗੇ ਅਤੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨਸਾਫ਼ ਲਈ ਅਰਦਾਸ ਕਰੋ ਕਿਉਂ ਹਾਰ ਚੁੱਕੇ ਹਨ ਸਿੱਧੂ ਦੇ ਪਿਤਾ ਬਲਕਾਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਈਮੇਲ ਦੇ ਜ਼ਰੀਏ ਧਮਕੀਆਂ ਮਿਲ ਰਹੀਆਂ ਹਨ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਧਮਕੀਆਂ ਅਤੇ ਹੁਣ ਫਿਰ ਉਹਨਾਂ ਨੂੰ ਧਮਕੀ ਆਈ ਹੈ ਅਤੇ ਉਨ੍ਹਾਂ ਨੂੰ ਸਿਰਫ ਇਹ ਹੀ ਅਪੀਲ ਕੀਤੀ ਹੈ ਕਿ ਉਹ ਇਨਸਾਫ਼ ਲਈ ਅਰਦਾਸ ਕਰਨ ਤਾਂ ਕਿ ਸਿੱਧੂ ਨੂੰ ਉਸ ਪਰਮਾਤਮਾ ਦੀ ਹਜ਼ੂਰੀ ਦੇ ਵਿੱਚ ਇਨਸਾਫ਼ ਮਿਲ ਜਾਵੇ।

RELATED ARTICLES
- Advertisment -
Google search engine

Most Popular

Recent Comments