ਨਵੀਂ ਦਿੱਲੀ, 30 ਜੂਨ 2023- ਡਿਬਰੂਗੜ੍ਹ ਦੇ ਡਿਪਟੀ ਕਮਿਸ਼ਨਰ ਵਿਸ਼ਵਜੀਤ ਪੈਗੂ ਨੇ ਉਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਹੈ ਕਿ ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ, ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵਲੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਭੁੱਖ ਹੜਤਾਲ ਕੀਤੀ ਗਈ ਹੈ।
ਦੱਸ ਦਈਏ ਕਿ, ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਦਾਅਵਾ ਕੀਤਾ ਸੀ ਕਿ, ਅਤੇ ਸਾਥੀਆਂ ਨੇ ਜੇਲ੍ਹ ਦੇ ਅੰਦਰ ਭੁੱਖ ਹੜਤਾਲ ਕੀਤੀ ਗਈ ਹੈ। ਅੰਮ੍ਰਿਤਪਾਲ 23 ਅਪ੍ਰੈਲ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ।