ਅਮਰਾਵਤੀ, 29 ਅਕਤੂਬਰ 2023 – ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਜ਼ਿਲ੍ਹੇ ਵਿੱਚ ਦੋ ਯਾਤਰੀ ਟਰੇਨਾਂ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ‘ਚ ਤਿੰਨ ਦੀ ਮੌਤ ਅਤੇ ਘੱਟੋ-ਘੱਟ 12 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਹਾਦਸੇ ਤੋਂ ਤੁਰੰਤ ਬਾਅਦ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ।
ਰਾਹਤ ਅਤੇ ਬਚਾਅ ਕਾਰਜ ਜਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਾਖਾਪਟਨਮ-ਪਲਾਸਾ ਪੈਸੰਜਰ ਟਰੇਨ ਅਤੇ ਵਿਸ਼ਾਖਾਪਟਨਮ-ਰਗਦਾ ਵਿਚਾਲੇ ਟੱਕਰ ਹੋ ਗਈ। ਜਿਸ ਕਾਰਨ ਟਰੇਨ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ 12 ਲੋਕ ਜ਼ਖਮੀ ਹੋ ਗਏ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਦੇਰ ਸ਼ਾਮ ਵਾਪਰੇ ਇਸ ਹਾਦਸੇ ਕਾਰਨ ਰਾਹਤ ਅਤੇ ਬਚਾਅ ਕਾਰਜ ਮੁਸ਼ਕਲ ਹੋ ਰਹੇ ਹਨ ਪਰ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਪੁਲੀਸ ਅਤੇ ਫਾਇਰ ਫਾਈਟਰਜ਼ ਸਮੇਤ ਮੌਕੇ ’ਤੇ ਪਹੁੰਚ ਗਏ ਹਨ।
ਡਿਵੀਜ਼ਨਲ ਰੇਲਵੇ ਮੈਨੇਜਰ ਅਨੁਸਾਰ ਸਥਾਨਕ ਪ੍ਰਸ਼ਾਸਨ ਅਤੇ ਐਨਡੀਆਰਐਸ ਨੂੰ ਸਹਾਇਤਾ ਅਤੇ ਐਂਬੂਲੈਂਸ ਲਈ ਸੂਚਿਤ ਕਰ ਦਿੱਤਾ ਗਿਆ ਹੈ। ਹਾਦਸੇ ਵਾਲੀ ਥਾਂ ‘ਤੇ ਰਾਹਤ ਗੱਡੀਆਂ ਪਹੁੰਚ ਗਈਆਂ ਹਨ।
ਮੁੱਖ ਮੰਤਰੀ ਦਫ਼ਤਰ ਦਾ ਬਿਆਨ ਸਾਹਮਣੇ ਆਇਆ ਹੈ
ਟਰੇਨ ਦੇ ਪਟੜੀ ਤੋਂ ਉਤਰਨ ਤੋਂ ਤੁਰੰਤ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦਫ਼ਤਰ ਦੇ ਅਨੁਸਾਰ, ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਤੁਰੰਤ ਪ੍ਰਭਾਵ ਨਾਲ ਰਾਹਤ ਉਪਾਵਾਂ ਅਤੇ ਵਿਜ਼ਿਆਨਗਰਮ ਦੇ ਨਜ਼ਦੀਕੀ ਜ਼ਿਲ੍ਹਿਆਂ ਵਿਸ਼ਾਖਾਪਟਨਮ ਅਤੇ ਅਨਾਕਾਪੱਲੇ ਤੋਂ ਵੱਧ ਤੋਂ ਵੱਧ ਐਂਬੂਲੈਂਸਾਂ ਭੇਜਣ ਦੇ ਨਾਲ-ਨਾਲ ਹਸਪਤਾਲਾਂ ਨੂੰ ਉਚਿਤ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਹਨ।