ਨਵੀਂ ਦਿੱਲੀ, 23 ਨਵੰਬਰ 2023 – ਵੀਰਵਾਰ ਨੂੰ ਸ਼ੁਰੂ ਹੋਈ ਭਾਰਤ ਤੇ ਆਸਟ੍ਰੇਲੀਆ ਵਿਚਕਾਰ ਪੰਜ ਮੈਚਾਂ ਦੀ T20 ਸੀਰੀਜ਼ ਦਾ ਪਹਿਲਾ ਮੈਚ ਵਿਸ਼ਾਖਾਪਟਨਮ ਦੇ ਡਾ: ਵਾਈ.ਐਸ. ਰਾਜਸ਼ੇਖਰ ਰੈੱਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤ ਦੇ ਨਵੇਂ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 20 ਓਵਰਾਂ ‘ਚ ਤਿੰਨ ਵਿਕਟਾਂ ‘ਤੇ 208 ਦੌੜਾਂ ਬਣਾਈਆਂ। ਟੀਮ ਇੰਡੀਆ ਨੇ 19.5 ਓਵਰਾਂ ‘ਚ ਅੱਠ ਵਿਕਟਾਂ ‘ਤੇ 209 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਰਿੰਕੂ ਸਿੰਘ ਨੇ ਆਖਰੀ ਗੇਂਦ ‘ਤੇ ਛੱਕਾ ਜੜਿਆ ਪਰ ਸੀਨ ਐਬੋਟ ਦੀ ਗੇਂਦ ਨੋ-ਬਾਲ ਰਹੀ। ਅਜਿਹੇ ‘ਚ ਰਿੰਕੂ ਦੇ ਖਾਤੇ ‘ਚ 6 ਵੀ ਨਹੀਂ ਜੋੜੇ ਗਏ।
ਆਸਟ੍ਰੇਲੀਆ ਖਿਲਾਫ ਵਿਸ਼ਵ ਕੱਪ ਫਾਈਨਲ ‘ਚ ਮਿਲੀ ਹਾਰ ਤੋਂ ਬਾਅਦ ਇਸ ਜਿੱਤ ਨਾਲ ਪ੍ਰਸ਼ੰਸਕਾਂ ਨੂੰ ਕੁਝ ਰਾਹਤ ਮਿਲੇਗੀ। ਟੀਮ ਇੰਡੀਆ ਨੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਮੈਚ ਐਤਵਾਰ (26 ਨਵੰਬਰ) ਨੂੰ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ।