ਚੰਡੀਗੜ੍ਹ – ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਕਰਜ਼ ਲੈਣ ਦੀ ਲਿਮਿਟ ‘ਚ ਕਟੌਤੀ ਕਰ ਰਹੀ ਹੈ। ਕਰਜ਼ ਲੈਣ ਦੀ ਸੀਮਾ ‘ਚ 2300 ਕੋਰੜ ਰੁਪਏ ਦੀ ਕਟੌਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਕੇਂਦਰ ਸਰਕਾਰ ਨੇ 2022-23 ਦੌਰਾਨ ਪਾਵਰਕਾਮ ‘ਚ ਪਏ 4700 ਕਰੋੜ ਰੁਪਏ ਦੇ ਘਾਟੇ ਦਾ ਹਵਾਲਾ ਦਿੱਤਾ ਹੈ। ਜਦਕਿ ਪੰਜਾਬ ਸਰਕਾਰ ਨੇ ਇਸ ਦੀ ਵਜ੍ਹਾ ਕੇਂਦਰ ਸਰਕਾਰ ਵੱਲੋਂ ਵਿਦੇਸ਼ੀ ਕੋਲਾ ਖਰੀਦਣ ਲਈ ਬਣਾਈ ਪਾਲਿਸੀ ਨੂੰ ਦੱਸਿਆ ਹੈ ਜਿਸ ਕਾਰਨ 38,500 ਕਰੋੜ ਰੁਪਏ ਖਰਚ ਕਰਨੇ ਪਏ। ਉੱਥੇ ਹੀ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ 50 ਫ਼ੀਸਦ ਨੁਕਸਾਨ ਪੰਜਾਬ ਸਰਕਾਰ ਨੂੰ ਸਹਿਣਾ ਪਵੇਗਾ।