ਤਪਦੀ ਗਰਮੀ ਤੋਂ ਬਚਣ ਲਈ ਲੋਕ ਮਿੱਟੀ ਦੇ ਘੜੇ ਦਾ ਪਾਣੀ ਪੀਣਾ ਪਸੰਦ ਕਰਦੇ ਹਨ। ਇਸ ਦਾ ਪਾਣੀ ਜਿੰਨਾ ਠੰਢਾ ਹੁੰਦਾ ਹੈ, ਸਿਹਤ ਲਈ ਓਨਾ ਹੀ ਫਾਇਦੇਮੰਦ ਹੁੰਦਾ ਹੈ। ਕਈ ਘਰਾਂ ਵਿਚ ਮਿੱਟੀ ਦੇ ਘੜੇ ਦੀ ਵੀ ਪੂਜਾ ਕੀਤੀ ਜਾਂਦੀ ਹੈ। ਇਹ ਪਾਣੀ ਨੂੰ ਠੰਢਾ ਰੱਖਣ ਤੇ ਸਿਹਤ ਸੰਬੰਧੀ ਕਈ ਸਮੱਸਿਆਵਾਂ ਤੋਂ ਬਚਾਉਣ ‘ਚ ਮਦਦਗਾਰ ਹੈ। ਆਓ ਜਾਣਦੇ ਹਾਂ ਘੜੇ ਦਾ ਪਾਣੀ ਪੀਣ ਦੇ ਫਾਇਦੇ।
ਗਲੇ ਲਈ ਫਾਇਦੇਮੰਦ
ਜੇਕਰ ਤੁਸੀਂ ਗਰਮੀਆਂ ‘ਚ ਫਰਿੱਜ ਦਾ ਠੰਢਾ ਪਾਣੀ ਪੀਂਦੇ ਹੋ ਤਾਂ ਇਸ ਨਾਲ ਤੁਹਾਡਾ ਗਲਾ ਖਰਾਬ ਹੋ ਸਕਦਾ ਹੈ ਜਾਂ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਬਹੁਤ ਜ਼ਿਆਦਾ ਠੰਢਾ ਹੋਣ ਕਾਰਨ ਇਹ ਸਰੀਰ ਨੂੰ ਪ੍ਰਭਾਵਿਤ ਕਰਦਾ ਹੈ ਜਦੋਂਕਿ ਘੜੇ ਦਾ ਪਾਣੀ ਬਹੁਤ ਠੰਢਾ ਹੁੰਦਾ ਹੈ ਅਤੇ ਗਲੇ ਨੂੰ ਸ਼ਾਂਤ ਪ੍ਰਭਾਵ ਦਿੰਦਾ ਹੈ।
ਲੂ ਤੋਂ ਬਚਾਉਂਦਾ ਹੈ
ਗਰਮੀਆਂ ਦੇ ਮੌਸਮ ਵਿਚ ਹੀਟ ਸਟ੍ਰੋਕ ਇਕ ਬਹੁਤ ਹੀ ਆਮ ਸਮੱਸਿਆ ਹੈ। ਇਸ ਤੋਂ ਬਚਣ ਲਈ ਤੁਸੀਂ ਮਿੱਟੀ ਦੇ ਭਾਂਡੇ ‘ਚ ਰੱਖੇ ਪਾਣੀ ਦਾ ਸੇਵਨ ਕਰ ਸਕਦੇ ਹੋ। ਇਹ ਪਾਣੀ ਵਿਟਾਮਿਨ ਅਤੇ ਮਿਨਰਲਸ ਨਾਲ ਭਰਪੂਰ ਹੁੰਦਾ ਹੈ। ਜੋ ਸਰੀਰ ਵਿੱਚ ਗਲੂਕੋਜ਼ ਦੇ ਪੱਧਰ ਨੂੰ ਬਣਾਏ ਰੱਖਣ ਵਿੱਚ ਮਦਦਗਾਰ ਹੁੰਦਾ ਹੈ।
ਮੈਟਾਬੌਲਿਜ਼ਮ ਨੂੰ ਬੂਸਟ ਕਰਦਾ ਹੈ
ਅਕਸਰ ਅਸੀਂ ਪਲਾਸਟਿਕ ਦੀਆਂ ਬੋਤਲਾਂ ਤੋਂ ਪਾਣੀ ਪੀਂਦੇ ਹਾਂ। ਜੋ ਸਾਡੇ ਲਈ ਜ਼ਹਿਰ ਦਾ ਕੰਮ ਕਰਦਾ ਹੈ। ਇਸ ਵਿਚ ਮੌਜੂਦ ਬਿਸਫੇਨੋਲ ਵਰਗੇ ਜ਼ਹਿਰੀਲੇ ਰਸਾਇਣ ਸਰੀਰ ਨੂੰ ਕਈ ਤਰ੍ਹਾਂ ਨਾਲ ਨੁਕਸਾਨ ਪਹੁੰਚਾਉਂਦੇ ਹਨ। ਦੂਜੇ ਪਾਸੇ, ਮਿੱਟੀ ਦੇ ਘੜੇ ਦਾ ਪਾਣੀ ਪੀਣ ਨਾਲ ਟੈਸਟੋਸਟੀਰੋਨ ਦੇ ਪੱਧਰ ਨੂੰ ਸੰਤੁਲਿਤ ਕਰਦਾ ਹੈ ਅਤੇ ਸਰੀਰ ਦੇ ਮੈਟਾਬੋਲਿਜ਼ਮ ਨੂੰ ਵੀ ਸੁਧਾਰਦਾ ਹੈ।
ਪੇਟ ਦੀ ਸਮੱਸਿਆ
ਘੜੇ ਦਾ ਪਾਣੀ ਪੀਣ ਨਾਲ ਤੁਸੀਂ ਐਸੀਡਿਟੀ ਤੇ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।
ਘੜੇ ‘ਚ ਪਾਣੀ ਭਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਜੇਕਰ ਤੁਸੀਂ ਗਰਮੀਆਂ ਦੇ ਮੌਸਮ ‘ਚ ਨਿਯਮਿਤ ਤੌਰ ‘ਤੇ ਘੜੇ ਦਾ ਪਾਣੀ ਪੀਂਦੇ ਹੋ ਤਾਂ ਇਸ ਨੂੰ ਰੋਜ਼ਾਨਾ ਜ਼ਰੂਰ ਸਾਫ ਕਰੋ। ਗੰਦੇ ਘੜੇ ਵਿੱਚ ਉੱਲੀ ਹੋ ਸਕਦੀ ਹੈ, ਜੋ ਸਿਹਤ ਲਈ ਹਾਨੀਕਾਰਕ ਹੈ।