Sunday, December 22, 2024
Google search engine
HomeInternationalਹੁਣ ਅੰਮ੍ਰਿਤਪਾਲ ਨੂੰ ਲੈ ਕੇ ਨੇਪਾਲ ‘ਚ ਅਲਰਟ ਜਾਰੀ

ਹੁਣ ਅੰਮ੍ਰਿਤਪਾਲ ਨੂੰ ਲੈ ਕੇ ਨੇਪਾਲ ‘ਚ ਅਲਰਟ ਜਾਰੀ

ਚੰਡੀਗੜ੍ਹ, 28ਮਾਰਚ 2023- ਖੁਫੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਨੁਸਾਰ ਭਗੌੜਾ ਅੰਮ੍ਰਿਤਪਾਲ ਸਿੰਘ ਨੇਪਾਲ ਵਿੱਚ ਹੈ। ਜਿਸ ਤੋਂ ਬਾਅਦ ਭਾਰਤ ਸਰਕਾਰ ਦੇ ਕਹਿਣ ‘ਤੇ ਨੇਪਾਲ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਨੂੰ ਵੀ ਅੰਦਾਜਾ ਹੈ ਕਿ ਅੰਮ੍ਰਿਤਪਾਲ ਸਿੰਘ ਨੇਪਾਲ ਪਹੁੰਚ ਗਿਆ ਹੈ। ਇੱਕ ਨੇਪਾਲੀ ਅਖਬਾਰ ਮੁਤਾਬਕ ਅੰਮ੍ਰਿਤਪਾਲ ਸਿੰਘ ਨੇਪਾਲ ਰਾਹੀਂ ਕਿਸੇ ਤੀਜੇ ਦੇਸ਼ ‘ਚ ਜਾਣ ਦੀ ਤਿਆਰੀ ਕਰ ਰਿਹਾ ਹੈ ਅਤੇ ਫਿਲਹਾਲ ਨੇਪਾਲ ਵਿੱਚ ਲੁਕਿਆ ਹੋਇਆ ਹੈ। ਭਾਰਤ ਨੇ ਨੇਪਾਲੀ ਅਧਿਕਾਰੀਆਂ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ਪਾਸਪੋਰਟ ਦੀ ਵਰਤੋਂ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ। ਨੇਪਾਲੀ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਭਾਰਤੀ ਦੂਤਾਵਾਸ ਦੀ ਬੇਨਤੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਨੇ ਨਿਗਰਾਨੀ ਸੂਚੀ ਵਿੱਚ ਪਾ ਦਿੱਤਾ ਹੈ। ਭਾਰਤ ਸਰਕਾਰ ਨੇ ਇੱਕ ਪੱਤਰ ਲਿਖ ਕੇ ਨੇਪਾਲ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਨੇਪਾਲ ਰਾਹੀਂ ਕਿਸੇ ਤੀਜੇ ਦੇਸ਼ ਜਾਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਜੇਕਰ ਉਹ ਇਸ ਮਿਸ਼ਨ ਦੇ ਨੋਟਿਸ ਤਹਿਤ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਨੇਪਾਲ ਤੋਂ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

RELATED ARTICLES
- Advertisment -
Google search engine

Most Popular

Recent Comments