Friday, November 22, 2024
Google search engine
HomeNationalਕੇਰਲ 'ਚ ਬਲਾਸਟ ਤੋਂ ਬਾਅਦ ਐਕਸ਼ਨ ਮੋਡ 'ਚ ਅਮਿਤ ਸ਼ਾਹ, NIA ਤੇ...

ਕੇਰਲ ‘ਚ ਬਲਾਸਟ ਤੋਂ ਬਾਅਦ ਐਕਸ਼ਨ ਮੋਡ ‘ਚ ਅਮਿਤ ਸ਼ਾਹ, NIA ਤੇ NSG ਨੂੰ ਦਿੱਤੇ ਜਾਂਚ ਦੇ ਹੁਕਮ

29 ਅਕਤੂਬਰ 2023 – ਕੋਚੀ ਕਨਵੈਨਸ਼ਨ ਸੈਂਟਰ ਧਮਾਕਾ: ਕੇਰਲ ਦੇ ਕੋਚੀ ਵਿਚ ਇਕ ਸੰਮੇਲਨ ਕੇਂਦਰ ਵਿਚ ਯਹੋਵਾਹ ਦੇ ਗਵਾਹਾਂ ਦੀ ਪ੍ਰਾਰਥਨਾ ਸਭਾ ਵਿਚ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਇਸ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 36 ਲੋਕ ਜ਼ਖਮੀ ਹੋ ਗਏ ਹਨ। ਇਸ ਦੇ ਨਾਲ ਹੀ ਇਸ ਧਮਾਕੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਰਕਤ ਵਿੱਚ ਆ ਗਏ ਹਨ।

ਗ੍ਰਹਿ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਉਨ੍ਹਾਂ ਨੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਅਤੇ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੀਆਂ ਟੀਮਾਂ ਕੇਰਲ ਭੇਜਣ ਅਤੇ ਜਾਂਚ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਫੋਨ ‘ਤੇ ਗੱਲ ਕੀਤੀ ਅਤੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ।

ਇੱਕ ਘੰਟੇ ਵਿੱਚ ਕਈ ਧਮਾਕੇ

ਪੁਲਸ ਨੇ ਦੱਸਿਆ ਕਿ ਐਤਵਾਰ ਸਵੇਰੇ ਕੇਰਲ ਦੇ ਕੋਚੀ ਜ਼ਿਲੇ ਦੇ ਕਲਾਮਾਸੇਰੀ ਇਲਾਕੇ ‘ਚ ਯਹੋਵਾਹ ਦੇ ਗਵਾਹਾਂ ਦੀ ਪ੍ਰਾਰਥਨਾ ਸਭਾ ਚੱਲ ਰਹੀ ਸੀ। ਇਸ ਦੌਰਾਨ ਕਈ ਧਮਾਕੇ ਹੋਏ। ਕਲਾਮਸੇਰੀ ਸੀਆਈ ਵਿਬਿਨ ਦਾਸ ਨੇ ਦੱਸਿਆ ਕਿ ਪਹਿਲਾ ਧਮਾਕਾ ਸਵੇਰੇ 9 ਵਜੇ ਦੇ ਕਰੀਬ ਹੋਇਆ ਅਤੇ ਅਗਲੇ ਇੱਕ ਘੰਟੇ ਵਿੱਚ ਕਈ ਧਮਾਕੇ ਹੋਏ।

NSG ਟੀਮ ਕੇਰਲ ਲਈ ਰਵਾਨਾ

ਇਸ ਦੇ ਨਾਲ ਹੀ, ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਨੇ ਧਮਾਕੇ ਵਿੱਚ ਵਰਤੀ ਗਈ ਸਮੱਗਰੀ ਨੂੰ ਇਕੱਠਾ ਕਰਨ ਅਤੇ ਜਾਂਚ ਕਰਨ ਲਈ ਦਿੱਲੀ ਤੋਂ ਆਪਣੀ ਇੱਕ ਬੰਬ ਨਿਰੋਧਕ ਯੂਨਿਟ ਨੂੰ ਕੇਰਲ ਭੇਜਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਬੰਬ ਧਮਾਕੇ ਦੀ ਜਾਂਚ ਲਈ ਇੱਕ ਅਧਿਕਾਰੀ ਸਮੇਤ ਐਨਐਸਜੀ ਦੀ ਅੱਠ ਮੈਂਬਰੀ ਟੀਮ ਕੇਰਲ ਜਾ ਰਹੀ ਹੈ। ਉਨ੍ਹਾਂ ਦੇ ਅੱਜ ਸ਼ਾਮ ਤੱਕ ਬੰਬ ਧਮਾਕੇ ਵਾਲੀ ਥਾਂ ‘ਤੇ ਪਹੁੰਚਣ ਦੀ ਉਮੀਦ ਹੈ।

ਸੀਐੱਮ ਪਿਨਾਰਈ ਵਿਜਯਨ ਨੇ ਇਸ ਘਟਨਾ ਨੂੰ ਦੱਸਿਆ ਮੰਦਭਾਗਾ

ਇਸ ਤੋਂ ਪਹਿਲਾਂ ਸੀਐਮ ਪਿਨਾਰਾਈ ਵਿਜਯਨ ਨੇ ਇਸ ਮਾਮਲੇ ‘ਤੇ ਬਿਆਨ ਜਾਰੀ ਕੀਤਾ ਸੀ, ਜਿਸ ‘ਚ ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਸੀ ਅਤੇ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟਾਈ ਸੀ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਅਸੀਂ ਘਟਨਾ ਸਬੰਧੀ ਵੇਰਵੇ ਇਕੱਠੇ ਕਰ ਰਹੇ ਹਾਂ। ਏਰਨਾਕੁਲਮ ਦੇ ਸਾਰੇ ਉੱਚ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਮੌਜੂਦ ਹਨ। ਡੀਜੀਪੀ ਮੌਕੇ ’ਤੇ ਜਾ ਰਹੇ ਹਨ। ਅਸੀਂ ਇਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ। ਮੈਂ ਡੀਜੀਪੀ ਨਾਲ ਗੱਲ ਕੀਤੀ ਹੈ। ਜਾਂਚ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਮਿਲੇਗੀ। ਹੁਣ ਤੱਕ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਘਟਨਾ ‘ਚ ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪਿਨਾਰਾਈ ਵਿਜਯਨ, ਕੇਰਲ ਦੇ ਮੁੱਖ ਮੰਤਰੀ

RELATED ARTICLES
- Advertisment -
Google search engine

Most Popular

Recent Comments