Thursday, November 7, 2024
Google search engine
HomeNationalਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਆਖਰੀ ਤਰੀਕ ਵਧਾ ਦਿੱਤੀ ਗਈ...

ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਆਖਰੀ ਤਰੀਕ ਵਧਾ ਦਿੱਤੀ ਗਈ ਹੈ

ਚੰਡੀਗੜ੍ਹ, 28 ਮਾਰਚ, 2023- ਕੇਂਦਰ ਸਰਕਾਰ ਨੇ ਪੈਨ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਤਰੀਕ ਵਧਾ ਦਿੱਤੀ ਹੈ। ਸਰਕਾਰ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਧਾਰ ਨੂੰ ਪੈਨ ਨਾਲ ਜੋੜਨ ਦੀ ਆਖਰੀ ਮਿਤੀ ਤਿੰਨ ਮਹੀਨੇ ਵਧਾ ਕੇ 30 ਜੂਨ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਜਾਰੀ ਸਰਕੂਲਰ ਵਿੱਚ ਕਿਹਾ ਗਿਆ ਸੀ ਕਿ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਆਖਰੀ ਤਰੀਕ 31 ਮਾਰਚ ਹੈ। ਜੇਕਰ ਕੋਈ ਅਜਿਹਾ ਨਹੀਂ ਕਰਦਾ ਹੈ, ਤਾਂ ਉਸ ਦਾ ਪੈਨ ਬੰਦ ਕਰ ਦਿੱਤਾ ਜਾਵੇਗਾ ਅਤੇ ਉਸ ਨੂੰ ਆਮਦਨ ਟੈਕਸ ਭਰਨ ਦੇ ਨਾਲ-ਨਾਲ ਵਿੱਤੀ ਲੈਣ-ਦੇਣ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਲੇਟ ਫੀਸ ਨਾਲ ਕੀਤਾ ਜਾ ਸਕਦਾ ਹੈ ਪੈਨ-ਆਧਾਰ ਲਿੰਕ

ਮੌਜੂਦਾ ਪ੍ਰਣਾਲੀ ਦੇ ਅਨੁਸਾਰ, ਕੋਈ ਵੀ ਵਿਅਕਤੀ ਜਿਸਦਾ ਪੈਨ ਆਧਾਰ ਨਾਲ ਲਿੰਕ ਨਹੀਂ ਹੈ। ਉਹ ਇਨਕਮ ਟੈਕਸ ਦੀ ਵੈੱਬਸਾਈਟ ‘ਤੇ ਜਾ ਕੇ ਆਸਾਨੀ ਨਾਲ ਆਪਣੇ ਪੈਨ ਨੂੰ ਆਧਾਰ ਕਾਰਡ ਨਾਲ ਲਿੰਕ ਕਰ ਸਕਦਾ ਹੈ। ਹਾਲਾਂਕਿ ਇਸਦੇ ਲਈ ਉਸਨੂੰ 1000 ਰੁਪਏ ਲੇਟ ਫੀਸ ਦੇਣੀ ਪਵੇਗੀ।

RELATED ARTICLES
- Advertisment -
Google search engine

Most Popular

Recent Comments