ਦਿੱਲੀ, 05 ਅਪ੍ਰੈਲ 2023- ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਬੁੱਧਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ‘ਚ ਸੁਣਵਾਈ ਹੋਵੇਗੀ। ਸਿਸੋਦੀਆ ਫਿਲਹਾਲ ਈਡੀ ਦੀ ਹਿਰਾਸਤ ਵਿੱਚ ਹਨ। ਇਸ ਤੋਂ ਪਹਿਲਾਂ 20 ਮਾਰਚ ਨੂੰ ਈਡੀ ਨੇ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਸੀ। ਜਿਸ ਦੌਰਾਨ ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਸਿਸੋਦੀਆ ਦੀ ਹਿਰਾਸਤ 3 ਅਪ੍ਰੈਲ ਤੱਕ ਵਧਾ ਦਿੱਤੀ ਸੀ।