ਮੁੰਬਈ, 5 ਮਈ 2023 – ਰਾਜਨੀਤੀ ਦੇ ਪਿਤਾਮਾ ਕਹੇ ਜਾਣ ਵਾਲੇ ਸ਼ਰਦ ਪਵਾਰ ਨੇ ਸ਼ੁੱਕਰਵਾਰ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਦੇ ਅਹੁਦੇ ਤੋਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣਾ ਫੈਸਲਾ ਵਾਪਸ ਲੈ ਰਿਹਾ ਹਾਂ।
ਏਜੰਸੀ ਮੁਤਾਬਕ ਸ਼ਰਦ ਪਵਾਰ ਨੇ ਐੱਨਸੀਪੀ ਦੇ ਰਾਸ਼ਟਰੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਉਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ, “ਮੈਂ ਆਪਣਾ ਫੈਸਲਾ ਵਾਪਸ ਲੈ ਰਿਹਾ ਹਾਂ।”