Delhi News: ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਸ਼ਨੀਵਾਰ ਸਵੇਰੇ ਉਸ ਸਮੇਂ ਤਰਥੱਲੀ ਮਚ ਗਈ ਜਦੋਂ ਉੱਥੇ ਬਣਿਆ ਪੰਡਾਲ ਢਹਿ ਗਿਆ।
ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਗੇਟ ਨੰਬਰ 2 ਨੇੜੇ ਇਕ ਪੰਡਾਲ ਡਿੱਗ ਗਿਆ। ਹਾਦਸੇ ਤੋਂ ਤੁਰੰਤ ਬਾਅਦ ਅੱਗ ਬੁਝਾਊ ਵਿਭਾਗ ਨੂੰ ਸੂਚਨਾ ਦਿੱਤੀ ਗਈ, ਜਿਸ ਕਾਰਨ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।
ਸਟੇਡੀਅਮ ਦੇ ਅੰਦਰ ਲਾਅਨ ਵਿੱਚ ਕੁਝ ਕੰਮ ਚੱਲ ਰਿਹਾ ਸੀ। ਜਿਸ ਕਾਰਨ ਮੌਕੇ ‘ਤੇ ਕਾਫੀ ਲੋਕ ਮੌਜੂਦ ਸਨ। ਮੰਨਿਆ ਜਾ ਰਿਹਾ ਹੈ ਕਿ ਪੰਡਾਲ ਢਹਿਣ ਨਾਲ ਅੱਠ ਲੋਕ ਇਮਾਰਤ ਦੇ ਹੇਠਾਂ ਦੱਬ ਗਏ।
ਜ਼ਖਮੀਆਂ ਦਾ Delhi ਏਮਜ਼ ਦੇ ਟਰੌਮਾ ਸੈਂਟਰ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਸਾਰੇ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ‘ਚ ਭਰਤੀ ਕਰਵਾਇਆ। ਹਰ ਕਿਸੇ ਦਾ ਏਮਜ਼ ਟਰਾਮਾ ਸੈਂਟਰ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਫਿਲਹਾਲ ਇਸ ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਮੌਕੇ ‘ਤੇ ਪੁਲਿਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਮੌਜੂਦ ਹਨ ਅਤੇ ਬਚਾਅ ਕਾਰਜ ਜਾਰੀ ਹੈ।