Saturday, November 9, 2024
Google search engine
HomeNationalPM ਮੋਦੀ ਤੇ CM ਯੋਗੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !!

PM ਮੋਦੀ ਤੇ CM ਯੋਗੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !!

ਨੋਇਡਾ, 05 ਅਪ੍ਰੈਲ 2023- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਨੋਇਡਾ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸੈਕਟਰ-20 ‘ਚ ਇਕ ਨਿਊਜ਼ ਚੈਨਲ ਦੇ ਅਧਿਕਾਰੀ ਨੇ ਰਿਪੋਰਟ ਦਰਜ ਕਰਵਾਈ ਹੈ ਕਿ ਅਣਪਛਾਤੇ ਬਦਮਾਸ਼ਾਂ ਨੇ ਉਸ ਦੀ ਕੰਪਨੀ ਦੇ ਚੀਫ ਫਾਈਨਾਂਸ ਅਫਸਰ ਨੂੰ ਈ-ਮੇਲ ਭੇਜੀ ਅਤੇ ਈ-ਮੇਲ ਰਾਹੀਂ ਬਦਮਾਸ਼ਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਮੇਤ ਕਈ ਅਹਿਮ ਲੋਕਾਂ ਦੀ ਹੱਤਿਆ ਕਰਨ ਦੀ ਧਮਕੀ ਦਿੱਤੀ।

ਨੋਇਡਾ ਪੁਲਿਸ ਨੂੰ ਮਿਲਿਆ ਅਹਿਮ ਸੁਰਾਗ

ਪੁਲਿਸ ਵੱਲੋਂ ਘਟਨਾ ਦੀ ਰਿਪੋਰਟ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੋਇਡਾ ਪੁਲਿਸ ਨੂੰ ਇਸ ਮਾਮਲੇ ਵਿਚ ਅਹਿਮ ਸੁਰਾਗ ਮਿਲੇ ਹਨ। ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਜਲਦ ਹੀ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ। ਪੁਲਸ ਨੇ ਕੁਝ ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸਹਾਇਕ ਪੁਲਿਸ ਕਮਿਸ਼ਨਰ ਰਜਨੀਸ਼ ਵਰਮਾ ਨੇ ਦੱਸਿਆ ਕਿ ਸੈਕਟਰ 16-ਏ ਸਥਿਤ ਇਕ ਚੈਨਲ ਦੇ ਮੈਨੇਜਰ ਵਿਜੇ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਦੇ ਸੀਐਫਓ ਕੁਸ਼ਾਨ ਚੱਕਰਵਰਤੀ ਨੂੰ ਈ-ਮੇਲ ਭੇਜ ਕੇ ਅਣਪਛਾਤੇ ਬਦਮਾਸ਼ਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਕਈ ਅਹਿਮ ਲੋਕਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਦਾਅਵਾ ਕੀਤਾ ਗਿਆ ਕਿ ਪੁਲਿਸ ਮਾਮਲੇ ਦੇ ਬਹੁਤ ਕਰੀਬ ਪਹੁੰਚ ਚੁੱਕੀ ਹੈ, ਜਲਦ ਹੀ ਇਸ ਦਾ ਖੁਲਾਸਾ ਕੀਤਾ ਜਾਵੇਗਾ। ਪੁਲਿਸ ਨੂੰ ਸ਼ੱਕ ਹੈ ਕਿ ਕਿਸੇ ਮਨੋਵਿਗਿਆਨਕ ਜਾਂ ਪਿਆਰ ਵਿਚ ਅਸਫਲ ਰਹਿਣ ਵਾਲੇ ਵਿਅਕਤੀ ਨੇ ਅਜਿਹੀਆਂ ਮੇਲ ਭੇਜੀਆਂ ਹਨ। ਪੁਲਿਸ ਸਾਰੇ ਪਹਿਲੂਆਂ ਨੂੰ ਧਿਆਨ ‘ਚ ਰੱਖ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਦੀਆਂ ਤਿੰਨ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਮਾਮਲੇ ‘ਤੇ ਸਾਈਬਰ ਟੀਮ ਵੀ ਕੰਮ ਕਰ ਰਹੀ ਹੈ।

RELATED ARTICLES
- Advertisment -
Google search engine

Most Popular

Recent Comments