ਅੰਮ੍ਰਿਤਸਰ ,16 ਅਪ੍ਰੈਲ 2023 – ਸੀਬੀਆਈ ਵੱਲੋਂ ਆਪ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕਰਨ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਅਤੇ ਕਿਹਾ ਕਿ ਮੋਦੀ ਸਰਕਾਰ ਸੀਬੀਆਈ-ਈਡੀ ਦਾ ਡਰ ਦਿਖਾ ਕੇ ਅਰਵਿੰਦ ਕੇਜਰੀਵਾਲ ਨੂੰ ਦਬਾਉਣਾ ਚਾਹੁੰਦੀ ਹੈ ।
ਐਤਵਾਰ ਨੂੰ ਅੰਮ੍ਰਿਤਸਰ ਵਿਖੇ ਮੋਦੀ ਸਰਕਾਰ ਦੇ ਖ਼ਿਲਾਫ਼ ਆਪ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਵਾਲੰਟਿਅਰਸ ਦੇ ਨਾਲ ਧਰਨੇ ਉੱਤੇ ਬੈਠੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਬੀਜੇਪੀ ਬੌਖਲਾ ਗਈ ਹੈ । ਇਸ ਲਈ ਭਾਜਪਾ ਨੇ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਸੀਬੀਆਈ ਤੋਂ ਤਲਬ ਕਰਵਾਇਆ ਹੈ। ।
ਉਨ੍ਹਾਂ ਨੇ ਕਿਹਾ ਦੀ ਸਾਡੀ ਸਮੁੱਚੀ ਲੀਡਰਸ਼ਿਪ ਅਤੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਤੋਂ ਆਏ ਆਗੂ, ਅਹੁਦੇਦਾਰ ਅਤੇ ਵਰਕਰ ਭਾਜਪਾ ਸਰਕਾਰ ਦੇ ਖ਼ਿਲਾਫ਼ ਇੱਥੇ ਇਕੱਠਾ ਹੋਏ ਹਨ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਚੁਨੌਤੀ ਦਿੰਦੇ ਕਿਹਾ ਕੇਂਦਰ ਸਰਕਾਰ ਚਾਹੇ ਆਪਣੀ ਏਜੰਸੀਆਂ ਦਾ ਕਿੰਨਾ ਵੀ ਗ਼ਲਤ ਇਸਤੇਮਾਲ ਕਰ ਲਵੇ ਆਮ ਆਦਮੀ ਪਾਰਟੀ ਹੁਣ ਦੱਬਣ ਅਤੇ ਰੁਕਣ ਵਾਲੀ ਨਹੀਂ ਹੈ
ਮੰਤਰੀ ਨੇ ਕਿਹਾ ਕਿ ਅਸੀ ਤਦ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਅਰਵਿੰਦ ਕੇਜਰੀਵਾਲ ਇਸ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਜਰੀਵਾਲ ਤੋਂ ਡਰਦੇ ਹਨ । ਮੋਦੀ ਨੂੰ ਪਤਾ ਹੈ ਕਿ 2024 ਵਿੱਚ ਕੇਜਰੀਵਾਲ ਹੀ ਉਨ੍ਹਾਂ ਨੂੰ ਟੱਕਰ ਦੇ ਸਕਦੇ ਹਨ। ਇਸ ਲਈ ਉਹ ਵਾਰ-ਵਾਰ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅੰਦੋਲਨ ਹੈ ਅਤੇ ਇਹ ਅੰਦੋਲਨ ਤਦ ਤੱਕ ਜਾਰੀ ਰਹੇਗਾ ਜਦੋਂ ਤੱਕ ਇਸ ਦੇਸ਼ ਵਿੱਚ ਬਦਲਾਅ ਨਹੀਂ ਆ ਜਾਂਦਾ ।
ਇਸ ਮੌਕੇ ਉੱਤੇ ਮੰਤਰੀ ਕੁਲਦੀਪ ਧਾਲੀਵਾਲ ਦੇ ਨਾਲ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਲਾਲ ਚੰਦ ਕਟਾਰੁਚਕ, ਵਿਧਾਇਕ ਡਾ . ਅਜੈ ਗੁਪਤਾ, ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਡਾ. ਜਸਬੀਰ ਸਿੰਘ, ਵਿਧਾਇਕ ਦਲਬੀਰ ਸਿੰਘ ਟੋਂਗ, ਵਿਧਾਇਕ ਐਡੀਸੀ ਰਾਮਦਾਸ , ਚੇਅਰਮੈਨ ਵੇਅਰ ਹਾਊਸ ਗੁਰਦੇਵ ਸਿੰਘ ਲਖਨਾ, ਚੇਅਰਮੈਨ ਬਲਰਾਮ ਸਿੰਘ, ਚੇਅਰਮੈਨ ਅੰਮ੍ਰਿਤਸਰ ਨਗਰ ਇੰਪਰੂਵਮੈਂਟ ਟਰੱਸਟ ਅਸ਼ੋਕ ਤਲਵਾਰ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ ਜਸਪ੍ਰੀਤ ਸਿੰਘ, ਨੈਸ਼ਨਲ ਕੌਂਸਲ ਮੈਂਬਰ ਬਲਜੀਤ ਸਿੰਘ, ਹਰਿੰਦਰ ਸਿੰਘ, ਜਸਬੀਰ ਸਿੰਘ, ਸੁਰਸਿੰਘ , ਲੋਕ ਸਭਾ ਪ੍ਰਭਾਰੀ ਅੰਮ੍ਰਿਤਸਰ ਇਕਬਾਲ ਸਿੰਘ ਭੁੱਲਰ, ਸ਼ਮਸ਼ੇਰ ਸਿੰਘ ਦੀਨਾਨਗਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰ ਮੌਜੂਦ ਸਨ।