ਚੰਡੀਗੜ੍ਹ, 30 ਮਾਰਚ 2023- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੀ ਭਾਲ 13ਵੇਂ ਦਿਨ ਵੀ ਜਾਰੀ ਹੈ। ਅੰਮ੍ਰਿਤਪਾਲ ਨੂੰ ਲੱਭਣ ਲਈ ਹੁਸ਼ਿਆਰਪੁਰ ‘ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇੱਥੇ ਡਰੋਨ ਰਾਹੀਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਉਸ ਦੀ ਗ੍ਰਿਫਤਾਰੀ ਲਈ ਵੱਡੇ ਪੱਧਰ ਉਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦੌਰਾਨ ਕੱਲ੍ਹ ਸ਼ਾਮ ਅੰਮ੍ਰਿਤਪਾਲ ਦੀ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿਚ ਉਸ ਨੇ ਆਪਣਾ ਪੱਖ ਰੱਖਿਆ ਸੀ। ਅੱਜ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਕੱਲ੍ਹ ਤੋਂ ਹੀ ਘਰੋਂ ਚਲਾ ਗਿਆ ਹੈ। ਪਹਿਲਾਂ ਪਰਿਵਾਰ ਘਰ ਵਿੱਚ ਮੌਜੂਦ ਸੀ ਅਤੇ ਮੀਡੀਆ ਨਾਲ ਵੀ ਗੱਲਬਾਤ ਕਰਦਾ ਸੀ ਪਰ ਕੱਲ੍ਹ ਤੋਂ ਉਹ ਘਰੋਂ ਚਲੇ ਗਏ ਹਨ। ਘਰ ਵਿਚ ਕੋਈ ਮੈਂਬਰ ਨਜ਼ਰ ਨਹੀਂ ਆ ਰਿਹਾ ਹੈ।