ਚੰਡੀਗੜ੍ਹ, 12 ਅਪ੍ਰੈਲ 2023 – ਪੰਜਾਬ ਦੇ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਸੀ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਚਰਨਜੀਤ ਸਿੰਘ ਚੰਨੀ ਬੁੱਧਵਾਰ ਨੂੰ ਨਹੀਂ ਸਗੋਂ 20 ਅਪ੍ਰੈਲ ਨੂੰ ਬਿਊਰੋ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਫੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਤਲਬ ਕੀਤਾ ਸੀ। ਬਿਊਰੋ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਬੁੱਧਵਾਰ ਸਵੇਰੇ ਸਾਢੇ ਦਸ ਵਜੇ ਪੇਸ਼ ਹੋਣ ਲਈ ਕਿਹਾ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਸੀ। ਦੱਸ ਦੇਈਏ ਕਿ ਚੰਨੀ ਨੂੰ ਵਿਜੀਲੈਂਸ ਵੱਲੋਂ ਪਹਿਲੀ ਵਾਰ ਤਲਬ ਕੀਤਾ ਗਿਆ ਹੈ ਪਰ ਅਜੇ ਤਕ ਕੋਈ ਕੇਸ ਦਰਜ ਨਹੀਂ ਕੀਤਾ ਹੈ।