ਜਲੰਧਰ, 13 ਮਈ 2023- ਜਲੰਧਰ ਲੋਕ ਸਭਾ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ। ‘ਆਪ’ ਨੇ ਜਲੰਧਰ ਲੋਕ ਸਭਾ ਜਿਮਨੀ ਚੋਣ ਜਿੱਤ ਕੇ ਇੱਕ ਹੋਰ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਪਹਿਲਾਂ ਇੱਥੇ ਕਾਂਗਰਸ ਦਾ ਦਬਦਬਾ ਸੀ ਤੇ ਅੱਜ ‘ਆਪ’ ਨੇ ਇਸ ਸੀਟ ਦੇ ਜਿੱਤ ਦਰਜ ਕਰਕੇ ਕਾਂਗਰਸ ਦਾ ਗੜ੍ਹ ਤੋੜ ਕੇ ਝਾੜੂ ਦਾ ਝੰਡਾ ਲਹਿਰਾ ਦਿੱਤਾ ਹੈ।
ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਦੀ ਖਾਲੀ ਹੋਈ ਸੀਟ ਲਈ ਸਿਆਸੀ ਪਾਰਟੀਆਂ ਦੇ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੀਆਂ ਸਨ । ਅੱਜ ‘ਆਪ’ ਦੇ ਸੁਸ਼ੀਲ ਰਿੰਕੂ ਨੇ 58691 ਵੋਟਾਂ ਨਾਲ ਜਿੱਤ ਪ੍ਰਾਪਤ ਕਰ ਲਈ ਹੈ।
ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।