ਰਾਜਪੁਰਾ, 09 ਅਪ੍ਰੈਲ 2023- ਥਾਣਾ ਸਿਟੀ ਰਾਜਪੁਰਾ ਵਿਖੇ ਇੰਸਪੈਕਟਰ ਰਾਜੇਸ਼ ਕੁਮਾਰ ਮਲਹੋਤਰਾ ਨੇ ਬਤੌਰ ਐੱਸਐੱਚਓ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਸਮੂਹ ਥਾਣਾ ਪੁਲਿਸ ਸਟਾਫ ਨੇ ਨਵੇਂ ਇੰਚਾਰਜ਼ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਇੰਸਪੈਕਟਰ ਰਾਜੇਸ ਕੁਮਾਰ ਮਲਹੋਤਰਾ ਨੇ ਕਿਹਾ ਕਿ ਰਾਜਪੁਰਾ ਸ਼ਹਿਰ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਖ਼ਰਾਬ ਨਹੀ ਹੋਣ ਦਿੱਤਾ ਜਾਵੇਗਾ ਸਗੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਰਾਜਪੁਰਾ ਸ਼ਹਿਰ ਦਾ ਮਾਹੌਲ ਸਹੀ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।