Home Punjab ਏਐੱਫਪੀਆਈ ਤੋਂ ਲਾਹਾ ਲੈਣ ਨੌਜਵਾਨ : ਡੀਸੀ

ਏਐੱਫਪੀਆਈ ਤੋਂ ਲਾਹਾ ਲੈਣ ਨੌਜਵਾਨ : ਡੀਸੀ

0
ਏਐੱਫਪੀਆਈ ਤੋਂ ਲਾਹਾ ਲੈਣ ਨੌਜਵਾਨ : ਡੀਸੀ

ਤਰਨਤਾਰਨ – ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਕਿਹਾ ਕਿ ਨੌਜਵਾਨਾਂ ਨੂੰ ਐੱਨਡੀਏ ਰਾਹੀਂ ਹਥਿਆਰਬੰਦ ਸੈਨਾਵਾਂ ਵਿਚ ਬਤੌਰ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦੇਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰਰੈਪਰੇਟਰੀ ਇੰਸਟੀਚਿਊਟ – ਏਐੱਫਪੀਆਈ ਦੀ ਸਥਾਪਨਾ ਕੀਤੀ ਹੈ।

ਉਨ੍ਹਾਂ ਏਐੱਫਪੀਆਈ ਬਾਰੇ ਦੱਸਿਆ

ਇਹ ਏਐੱਫਪੀਆਈ ਲੜਕਿਆਂ ਨੂੰ ਵਧੀਆ ਸਿਖਲਾਈ ਸਹੂਲਤਾਂ ਪ੍ਰਦਾਨ ਕਰਦਾ ਹੈ ਅਤੇ ਐੱਨਡੀਏ ਦੀ ਯੂਪੀਐੱਸਸੀ ਪ੍ਰਰੀਖਿਆ ਦੇ ਨਾਲ-ਨਾਲ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀ ਤਿਆਰੀ ਵਿਚ ਵੀ ਉਨ੍ਹਾਂ ਦੀ ਮਦਦ ਕਰਦਾ ਹੈ। ਇਹ ਇੰਸਟੀਚਿਊਟ ਸਥਿਤੀ ਸਰੀਰਕ ਅਤੇ ਨਰਸ ਹੁਨਰ ਸਿਖਲਾਈ ਪ੍ਰਦਾਨ ਕਰਦਾ ਹੈ, ਜੋ ਨੌਜਵਾਨ ਲੜਕਿਆਂ ਨੂੰ ਦੇਸ਼ ਦਾ ਚੰਗਾ ਨਾਗਰਿਕ ਬਣਨ ਲਈ ਤਿਆਰ ਕਰਦਾ ਹੈ।

ਉਨ੍ਹਾਂ ਕਿਹਾ ਕਿ ਸਿਖਲਾਈ, ਰਹਿਣ-ਸਹਿਣ, ਮੈਸਿੰਗ, ਵਰਦੀਆਂ ਆਦਿ ਦੀ ਮੁਫ਼ਤ ਸਹੂਲਤ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ। ਇਸ ਸੰਸਥਾ ਤੋਂ ਹੁਣ ਤਕ ਐੱਨਡੀਏ, ਸੇਵਾ ਅਕੈਡਮੀਆਂ ਵਿਚ ਸ਼ਾਮਲ ਹੋਏ ਕੈਡਿਟਾਂ ਦੀ ਕੁੱਲ ਗਿਣਤੀ 217 ਹੈ, ਜਿਨ੍ਹਾਂ ਵਿਚੋਂ 141 ਕੈਡਿਟਾਂ ਨੂੰ ਭਾਰਤੀ ਆਰਮਡ ਫੋਰਸਿਜ਼ ਵਿਚ ਬਤੌਰ ਅਫਸਰਾਂ ਵਜੋਂ ਕਮਿਸ਼ਨਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੰਸਥਾ ਦੀ ਵੈੱਬਸਾਈਟ ‘ਤੇ ਵਿਜ਼ਿਟ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸੈਕਟਰ-77, ਮੋਹਾਲੀ ਵਿਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰਰੈਪਰੇਟਰੀ ਇੰਸਟੀਚਿਊਟ ਸਥਾਪਿਤ ਹੈ।

Click Here For More Punjab News