ਬਠਿੰਡਾ, 09 ਦਸੰਬਰ 2023 – ਕਾਂਗਰਸ ਨੂੰ ਝਟਕਾ ਆਮ ਆਦਮੀ ਪਾਰਟੀ (AAP) ਦਾ ਕਾਫ਼ਲਾ ਨਿਰੰਤਰ ਵਧਦਾ ਜਾ ਰਿਹਾ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਅਤੇ ਆਪ (AAP) ਸਰਕਾਰ ਦੀਆਂ ਨੀਤੀਆਂ ਨੂੰ ਵੇਖਦੇ ਲਗਾਤਾਰ ਵੱਖ ਵੱਖ ਪਾਰਟੀਆਂ ’ਚੋ ਚੰਗੀ ਸੋਚ ਰੱਖਣ ਵਾਲੇ ਆਗੂ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਰਹੇ ਹਨ । ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਕੋਟਸ਼ਮੀਰ ਤੋਂ ਕਾਂਗਰਸ ਦੇ ਚਾਰ ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਅਜਿਹੇ ਲੋਕ ਲਗਾਤਾਰ ਜੁੜ ਰਹੇ ਹਨ ਜਿਹੜੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਚਾਹੁੰਦੇ ਹਨ।
ਜਿਕਰਯੋਗ ਹੈ ਆਮ ਆਦਮੀ (Aam Party) ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਜਤਿੰਦਰ ਸਿੰਘ ਭੱਲਾ ਦੀ ਪ੍ਰੇਰਨਾ ਸਦਕਾ ਕਾਂਗਰਸ (Congress) ਪਾਰਟੀ ਨਾਲ ਸਬੰਧਤ ਚਾਰ ਕੌਸਲਰਾਂ ਨੇ ਆਮ ਆਦਮੀ ਵਿਚ ਸ਼ਮੂਲੀਅਤ ਕੀਤੀ ਹੈ।
ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਨ ਵਾਲਿਆਂ ਵਿਚ ਕੌਂਸਲਰ ਦਿਲਬਾਗ ਸਿੰਘ, ਰਾਜਿੰਦਰ ਕੌਰ, ਲਖਵਿੰਦਰ ਸਿੰਘ, ਗੁਰਜੰਟ ਸਿੰਘ ਸ਼ਾਮਲ ਹਨ। ਕਾਂਗਰਸ ਨੂੰ ਝਟਕਾ ਜਦ ਪਾਰਟੀ ਛੱਡ ਕੇ ਆਪ ਵਿਚ ਸ਼ਾਮਲ ਹੋਣ ਵਾਲੇ ਇੰਨ੍ਹਾਂ ਕੌਂਸਲਰਾਂ ਦਾ ਆਪ ਦੇ ਬਠਿੰਡਾ ਦਿਹਾਤੀ ਦੇ ਪ੍ਰਧਾਨ ਜਤਿੰਦਰ ਭੱਲਾ ਤੇ ਕਾਰਜਕਾਰੀ ਪ੍ਰਧਾਨ ਪ੍ਰਿੰਪਸੀਪਲ ਬੁੱਧ ਰਾਮ ਨੇ ਭਰਵਾਂ ਸਵਾਗਤ ਕਰਦਿਆਂ ਪਾਰਟੀ ਹਰ ਤਰ੍ਹਾਂ ਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ। ਚਾਰੇ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਆਮ ਆਦਮੀ ਪਾਰਟੀ ਦਾ ਕੰਮ ਕਰਨ ਦੇ ਸਾਫ ਸੁਥਰੇ ਤਰੀਕੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਹਿਣੀ ਤੇ ਕਰਨੀ ਦੇ ਦਮਦਾਰ ਕਿਰਦਾਰ ਨੂੰ ਵੇਖਦਿਆਂ ਚੇਅਰਮੈਨ ਭੱਲਾ ਦੀ ਪ੍ਰੇਰਨਾ ਸਦਕਾ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ, ਜਿਸ ਵਿੱਚ ਚੰਗੇ ਅਕਸ ਤੇ ਚੰਗੀ ਸੋਚ ਵਾਲੇ ਸਾਰੇ ਲੋਕਾਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਸਖ਼ਸ਼ ਨੂੰ ਉਸਦਾ ਬਣਦਾ ਮਾਣ ਸਤਿਕਾਰ ਅਤੇ ਰੁਤਬਾ ਦਿੱਤਾ ਜਾਵੇਗਾ। ਉਨ੍ਹਾਂ ਬਠਿੰਡਾ ਦਿਹਾਤੀ ਖੇਤਰ ਵਿੱਚ ਵਧੀਆ ਕਾਰਗੁਜਾਰੀ ਅਤੇ ਲਗਾਤਾਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਚੇਅਰਮੈਨ ਭੱਲਾ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਪਿਛਲੇ ਥੋੜੇ ਸਮੇਂ ਵਿਚ ਹੀ ਪੰਜਾਬ ਵਿਚ ਜਿਕਰਯੋਗ ਵਿਕਾਸ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੀ ਗਤੀ ਹੋਰ ਵੀ ਤੇਜ਼ ਕੀਤੀ ਜਾਵੇਗੀ। ਚੇਅਰਮੈਨ ਭੱਲਾ ਨੇ ਸ਼ਾਮਲ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਨਿਰਸਵਾਰਥ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਜੰਗਲਾਤ ਵਿਭਾਗ ਦੇ ਚੇਅਰਮੈਨ ਤੇ ਇੰਚਾਰਜ਼ ਲੋਕ ਸਭਾ ਹਲਕਾ ਰਕੇਸ਼ ਪੁਰੀ , ਚਰਨਜੀਤ ਸਿੰਘ ਅੱਕਾਵਾਲੀ , ਬਲਜਿੰਦਰ ਸਿੰਘ ਬੱਲੋ ,ਜਰਨੈਲ ਸਿੰਘ , ਪਰਗਟ ਸਿੰਘ , ਨਿਰਮਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜਰ ਸਨ।