ਚੰਡੀਗੜ੍ਹ, 20 ਅਪ੍ਰੈਲ 2023- ਕਾਂਗਰਸ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਸਟਾਰ ਪ੍ਰਚਾਰਕਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਅੰਬਿਕਾ ਸੋਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਹਨ। ਇਸ ਤੋਂ ਇਲਾਵਾ ਵੱਡੇ ਨੇਤਾਵਾਂ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ , ਮੰਤਰੀ ਵਿਕਰਮਾਦਿੱਤਿਆ ਸਿੰਘ, ਇਮਰਾਨ ਪ੍ਰਤਾਪਗੜ੍ਹੀ , ਗੌਰਵ ਵੱਲਭ ਆਦਿ ਨੇਤਾਵਾਂ ਦੇ ਨਾਮ ਸ਼ਾਮਲ ਹਨ।
ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ 10 ਮਈ ਨੂੰ ਪੈਣੀਆਂ ਹਨ ਅਤੇ ਨਤੀਜੇ 12 ਮਈ ਨੂੰ ਐਲਾਨੇ ਜਾਣਗੇ।