Sunday, December 22, 2024
Google search engine
HomePunjabਕਿਸਾਨਾਂ ਨੂੰ ਹੋਈ 1893 ਕਰੋੜ ਰੁਪਏ ਦੀ ਅਦਾਇਗੀ - ਸਾਕਸ਼ੀ ਸਾਹਨੀ

ਕਿਸਾਨਾਂ ਨੂੰ ਹੋਈ 1893 ਕਰੋੜ ਰੁਪਏ ਦੀ ਅਦਾਇਗੀ – ਸਾਕਸ਼ੀ ਸਾਹਨੀ

ਪਟਿਆਲਾ, 13 ਮਈ 2023- ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ 8 ਲੱਖ 93 ਹਜ਼ਾਰ 401 ਮੀਟਿ੍ਕ ਟਨ ਦੀ ਆਮਦ ਹੋਈ ਹੈ ਤੇ ਮੰਡੀਆਂ ‘ਚ ਪੁੱਜੀ ਸਾਰੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 1893.22 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਖ਼ਰੀਦ ਕੀਤੀ ਕਣਕ ਵਿੱਚੋਂ ਹੁਣ ਤਕ ਪਨਗਰੇਨ ਵੱਲੋਂ 294721 ਮੀਟਿ੍ਕ ਟਨ, ਮਾਰਕਫੈਡ ਵੱਲੋਂ 217125 ਮੀਟਿ੍ਕ ਟਨ, ਪਨਸਪ ਵੱਲੋਂ 199239 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 158278 ਮੀਟਿ੍ਕ ਟਨ ਅਤੇ ਵਪਾਰੀਆਂ ਵੱਲੋਂ 24038 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਲਗਾਉਣ ਕਾਰਨ 80 ਫ਼ੀਸਦੀ ਜੈਵਿਕ ਮਾਦਾ ਕਾਰਬਨ ਡਾਈਆਕਸਾਈਡ ਅਤੇ ਕਾਰਬਨ ਮਾਨੋਅਕਸਾਈਡ ਗੈਸ ਦੇ ਤੌਰ ‘ਤੇ ਨਸ਼ਟ ਹੋ ਜਾਂਦਾ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਪੌਦੇ ਦੇ ਤੱਤਾਂ (ਖਾਸ ਤੌਰ ਤੇ ਨਾਈਟੋ੍ਜਨ ਅਤੇ ਗੰਧਕ) ਦਾ ਨਾਸ਼ ਹੁੰਦਾ ਹੈ ਜਿਸ ਦਾ ਮਿੱਟੀ ਦੀ ਸਿਹਤ ਮਾੜਾ ਪ੍ਰਭਾਵ ਪੈਂਦਾ ਹੈ। ਲਗਪਗ 89 ਫ਼ੀਸਦੀ ਨਾਈਟੋ੍ਜਨ, 20 ਫ਼ੀਸਦੀ ਫਾਸਫੋਰਸ ਅਤੇ ਪੋਟਾਸ਼, 50 ਫ਼ੀਸਦੀ ਸਲਫ਼ਰ ਆਦਿ ਤੱਤ ਅੱਗ ਕਾਰਨ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਣ ਸਾਫ਼-ਸੁਥਰਾ ਰਹੇ, ਮਿੱਟੀ ਦੀ ਉਪਜਾਊ ਸ਼ਕਤੀ ਵਧੇ, ਮਿੱਤਰ ਕੀੜੇ ਖ਼ਤਮ ਨਾ ਹੋਣ, ਖਾਦਾਂ ਦੀ ਵਰਤੋਂ ਘੱਟ ਸਕੇ ਤੇ ਜੈਵਿਕ ਮਾਦਾ ਵਧ ਸਕੇ ਜਿਸ ਨਾਲ ਪਾਣੀ ਦੀ ਬੱਚਤ ਵੀ ਹੋ ਸਕੇ।

RELATED ARTICLES
- Advertisment -
Google search engine

Most Popular

Recent Comments