Home Punjab ਗਣਤੰਤਰ ਦਿਵਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ

ਗਣਤੰਤਰ ਦਿਵਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ

0
ਗਣਤੰਤਰ ਦਿਵਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ

ਫਾਜ਼ਿਲਕਾ – ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਨੂੰ ਲੈ ਕੇ ਜ਼ਿਲ੍ਹਾ ਪੰ੍ਬਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਉਨਾਂ੍ਹ ਕਿਹਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਸ ਮੌਕੇ ਉਨਾਂ੍ਹ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜਿੰਮੇਵਾਰੀ ਸੌਂਪੀਆਂ ਅਤੇ ਲੋੜੀਂਦੇ ਆਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਮੌਕੇ ਸਟੇਡੀਅਮ ਅਤੇ ਸ਼ਹਿਰ ਦੀਆਂ ਸੜਕਾਂ ਦੀ ਸਾਫ-ਸਫਾਈ ਤੋਂ ਇਲਾਵਾ ਸ਼ਹਿਰ ਦੇ ਮੁੱਖ ਚੌਂਕਾਂ ਦੀ ਸਜਾਵਟ ਕਰਵਾਈ ਜਾਵੇ ਅਤੇ ਝੰਡੇ ਲਗਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਸਮਾਗਮ ਵਾਲੇ ਦਿਨ ਟਰੈਫਿਕ ਵਿਵਸਥਾ ਸੁਚਾਰੂ ਤਰੀਕੇ ਨਾਲ ਬਣਾਈ ਰੱਖਣ ਦੇ ਆਦੇਸ਼ ਦਿੱਤੇ।

ਉਨਾਂ੍ਹ ਸਿਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼-ਭਗਤੀ ਤੇ ਸੱਭਿਆਚਾਰਕ ਪੋ੍ਗਰਾਮ ਦੀ ਤੁਰੰਤ ਰਿਹਰਸਲ ਸ਼ੁਰੂ ਕਰਵਾਈ ਜਾਵੇ। ਉਨਾਂ੍ਹ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਾਰਗਿਲ ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਬੰਧਤ ਸਮੂਹ ਵਿਭਾਗ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਨੂੰ ਤਨਦੇਹੀ ਨਾਲ ਕਰਨ ਦੇ ਆਦੇਸ਼ ਦਿੱਤੇ। ਉਨਾਂ੍ਹ ਕਿਹਾ ਕਿ ਸਮਾਗਮ ਦੌਰਾਨ ਝਾਕੀਆਂ ਦੀ ਝਲਕ ਬਿਹਤਰੀਨ ਹੋਣੀ ਚਾਹੀਦੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ 26 ਜਨਵਰੀ 2023 ਨੂੰ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਦੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਦਫਤਰਾਂ ਵਿਖੇ ਸੰਕੇਤਕ ਪੱਟੀਆਂ, ਸੂਚਨਾ ਬੋਰਡ, ਮੀਲ ਪੱਥਰ, ਸਾਈਨ ਬੋਰਡ ਆਦਿ ਸ਼ੁਧ ਪੰਜਾਬੀ ਭਾਸ਼ਾ ਵਿੱਚ ਹੋਣ । ਉਨਾਂ੍ਹ ਕਿਹਾ ਕਿ ਸ਼ੁੱਧ ਸ਼ਬਦ-ਜੋੜਾਂ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।