ਚੰਡੀਗੜ੍ਹ, 08 ਅਪ੍ਰੈਲ 2023- ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਜਲੰਧਰ ਜ਼ਿਮਨੀ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਹੈ। ਜਲੰਧਰ ਚੋਣ ਇੰਚਾਰਜ ਬਣਾਏ ਜਾਣ ਤੋਂ ਬਾਅਦ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜਲੰਧਰ ਉਪ ਚੋਣ ਨੂੰ ਲੈ ਕੇ ਮੁੱਖ ਮੰਤਰੀ ਮਾਨ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਹਰਪਾਲ ਚੀਮਾ ਨੂੰ ਜਲੰਧਰ ਜ਼ਿਮਨੀ ਚੋਣ ਦਾ ਇੰਚਾਰਜ ਬਣਨ ਲਈ ਵਧਾਈ ਵੀ ਦਿੱਤੀ।