ਜਲੰਧਰ, 13 ਮਈ 2023- ਲੋਕ ਸਭਾ ਜ਼ਿਮਨੀ ਚੋਣ ਵਿਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਜਿੱਤ ਦਾ ਸਿਹਰਾ ਜਨਤਾ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਰ ਸਜਾਇਆ। ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਲੰਧਰ ਹਲਕੇ ਦੇ ਵੋਟਰਾਂ ਨੇ ਮੁਁਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਇਕ ਸਾਲ ਦੌਰਾਨ ਕਰਵਾਏ ਗਏ ਕੰਮਾਂ ਉਤੇ ਮੋਹਰ ਲਾਈ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਤੇ ਆਪ ਪੰਜਾਬ ਦੇ ਪ੍ਧਾਨ ਭਗਵੰਤ ਮਾਨ ਵੱਲੋਂ ਜਨਤਾ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਵਿਚੋਂ ਬਹੁਤੀਆਂ ਪੂਰੀਆਂ ਕਰ ਦਿੱਤੀਆਂ ਹਨ। ਸੁਸ਼ੀਲ ਰਿੰਕੂ ਨੇ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵੋਟਰਾਂ ਵੱਲੋਂ ਪ੍ਰਗਟਾਏ ਗਏ ਭਰੋਸੇ ਉਪਰ ਖਰੇ ਉਤਰਨਗੇ ਅਤੇ ਰਹਿੰਦੀਆਂ ਗਾਰੰਟੀਆਂ ਪੂਰੀਆਂ ਕਰਵਾਈਆਂ ਜਾਣਗੀਆਂ।