Sunday, December 22, 2024
Google search engine
HomePunjabਟਾਂਡਾ-ਹੁਸ਼ਿਆਰਪੁਰ ਮੁੱਖ ਸੜਕ 'ਤੇ ਵਾਪਰੇ ਹਾਦਸੇ 'ਚ ਨੌਜਵਾਨ ਦੀ ਮੌਤ

ਟਾਂਡਾ-ਹੁਸ਼ਿਆਰਪੁਰ ਮੁੱਖ ਸੜਕ ‘ਤੇ ਵਾਪਰੇ ਹਾਦਸੇ ‘ਚ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 20 ਅਕਤੂਬਰ 2023- ਟਾਂਡਾ-ਹੁਸ਼ਿਆਰਪੁਰ ਮੁੱਖ ਸੜਕ ‘ਤੇ ਪੈਂਦੇ ਗੁਰੂ ਗੋਬਿੰਦ ਸਿੰਘ ਸਕੂਲ ਨੈਣੋਵਾਲ ਵੈਦ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ । ਮ੍ਰਿਤਕ ਨੌਜਵਾਨ ਦੀ ਪਛਾਣ ਹਰਜੋਤ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਮਸੀਤਪਲ ਕੋਟ ਹਾਲ ਵਾਸੀ ਅਹੀਆਪੁਰ ਟਾਂਡਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੀ ਦਿਨ ਦੇਰ ਉਕਤ ਨੌਜਵਾਨ ਹਰਜੋਤ ਸਿੰਘ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਕਾਰ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ , ਜਿਸ ਕਾਰਨ ਹਰਜੋਤ ਸਿੰਘ ਦੀ ਮੌਤ ਹੋ ਗਈ । ਘਟਨਾ ਧੀ ਸੂਚਨਾ ਮਿਲਣ ਤੇ ਬੁੱਲੋਵਾਲ ਪੁਲਸ ਦੇ ਏਐੱਸਆਈ ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਹਾਦਸਾਗ੍ਰਸਤ ਮੋਟਰਸਾਈਕਲ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮ੍ਰਿਤਕ ਨੌਜਵਾਨ ਦੇ ਭਰਾ ਨਵਜੋਤ ਸਿੰਘ ਦੇ ਬਿਆਨ ਦੇ ਆਧਾਰ ‘ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ।

RELATED ARTICLES
- Advertisment -
Google search engine

Most Popular

Recent Comments