Friday, November 22, 2024
Google search engine
HomePunjabਪਠਾਣਮਾਜਰਾ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪਠਾਣਮਾਜਰਾ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪਟਿਆਲਾ, 19 ਅਕਤੂਬਰ 2023- ਪਿਛਲੇ ਦੋ ਸਾਲ ਤੋਂ ਲਟਕ ਰਹੇ ਬੱਸ ਸਟੈਂਡ ਦੇਵੀਗੜ੍ਹ ਦੀ ਮੰਗ ਨੂੰ ਲੈ ਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਯਤਨਾ ਸਦਕਾ ਆਮ ਆਦਮੀ ਪਾਰਟੀ ਦੀ ਭਗਵੰਤ ਸਰਕਾਰ ਵੱਲੋਂ ਨੇਪਰੇ ਚਾੜਿ੍ਹਆ ਜਾ ਰਿਹਾ ਹੈ। ਇਸ ਸਬੰਧੀ ਬੱਸ ਸਟੈਂਡ ਦੇ ਚੱਲ ਰਹੇ ਕਾਰਜਾਂ ਦਾ ਬੀਤੀ ਸ਼ਾਮ ਵਿਧਾਇਕ ਪਠਾਣਮਾਜਰਾ ਵੱਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਪਠਾਣਮਾਜਰਾ ਨੇ ਕਿਹਾ ਕਿ ਹਲਕਾ ਸਨੌਰ ਮੇਰਾ ਆਪਣਾ ਪਰਿਵਾਰ ਹੈ ਅਤੇ ਇਸ ਦੀ ਦੇਖ ਰੇਖ ਕਰਨਾ ਅਤੇ ਵਿਕਾਸ ਦੇ ਕੰਮ ਕਰਵਾਉਣਾ ਮੇਰਾ ਨੈਤਿਕ ਫਰਜ਼ ਬਣਦਾ ਹੈ।

ਇਹਨਾਂ ਵਿਕਾਸ ਕਾਰਜਾਂ ਲਈ ਵਰਤੇ ਜਾਂਦੇ ਮਟੀਰੀਅਲ ਦੀ ਜਿੰਮੇਵਾਰੀ ਠੇਕੇਦਾਰਾਂ ਦੀ ਹੈ ਜੇ ਕਿਤੇ ਮਾੜਾ ਮੈਟੀਰੀਅਲ ਲਗਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਵੀਗੜ੍ਹ ਦੇ ਨਵੇਂ ਬੱਸ ਅੱਡੇ ਦੀ ਇਮਾਰਤ ਡੇਢ ਮਹੀਨੇ ਦੇ ਅੰਦਰ ਅੰਦਰ ਬਣਕੇ ਤਿਆਰ ਹੋ ਜਾਵੇਗੀ ਜੋ ਕਿ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ।

RELATED ARTICLES
- Advertisment -
Google search engine

Most Popular

Recent Comments