ਲਾਂਬੜਾ – ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਤਰਾੜ ਨੇੜਿਓਂ ਲੰਘਦੀ ਨਹਿਰ ਦੇ ਕੋਲੋਂ ਅਣਪਛਾਤੀ ਲਾਸ਼ ਮਿਲੀ ਹੈ। ਲਾਸ਼ ਪਈ ਹੋਣ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਜਤਿੰਦਰ ਕੁਮਾਰ ਮੌਕੇ ਉਪਰ ਪੁੱਜੇ ਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਪਿੰਡ ਦੇ ਕਿਸੇ ਵਿਅਕਤੀ ਨੇ ਲਾਸ਼ ਬਾਰੇ ਸੂਚਨਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਲਾਸ਼ ਕਿੰਨਰ ਦੀ ਹੈ ਜਿਸ ਦੀ ਉਮਰ 32-33 ਸਾਲ ਦੇ ਕਰੀਬ ਲੱਗਦੀ ਹੈ ਪਰ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।