ਮਾਲੇਰਕੋਟਲਾ – ਰਾਜ ਚੋਣ ਕਮਿਸ਼ਨ ਵੱਲੋਂ ਸਾਲ 2024 ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ-2024 ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਤੇ ਪ੍ਰਕਾਸ਼ਨਾ ਮਿੱਥੇ ਸਮੇਂ ‘ਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋ ਸਕਣ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ‘ਚ ਵੋਟਰ ਸੂਚੀਆਂ ਦੀ ਸੁਧਾਈ, ਪਬਲੀਕੇਸ਼ਨ, ਦਾਅਵੇ ਤੇ ਇਦਰਾਜ ਪ੍ਰਰਾਪਤ ਕਰਨ ਦੇ ਦਾਅਵੇ ਤੇ ਇਦਰਾਜਾਂ ਦਾ ਸਮਾਧਾਨ ਕਰਨ ਉਪਰੰਤ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰਨ ਦੀ ਸਮਾਂ ਸਾਰਨੀ ਜਾਰੀ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਸਬੰਧੀ ਜਨਤਾ ਦੇ ਦਾਅਵੇ/ਇਦਰਾਜ 29 ਦਸੰਬਰ 2023 ਤੱਕ ਪ੍ਰਰਾਪਤ ਕੀਤੇ ਜਾਣਗੇ ਅਤੇ ਪ੍ਰਰਾਪਤ ਕੀਤੇ ਦਾਅਵਿਆਂ/ਇਦਰਾਜਾਂ ਦਾ ਨਿਪਟਾਰਾ 5 ਜਨਵਰੀ 2024 ਨੂੰ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7 ਜਨਵਰੀ 2024 ਨੂੰ ਕੀਤੀ ਜਾਵੇਗੀ। ਉਨਾਂ੍ਹ ਨੇ ਹੋਰ ਦੱਸਿਆ ਕਿ ਦਾਅਵੇ/ਇਦਰਾਜ ਸਬੰਧਤ ਦਫ਼ਤਰ ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਵਿਖੇ ਖੁਦ ਨਿੱਜੀ ਤੌਰ ਤੇ ਪੇਸ਼ ਹੋ ਕੇ ਦਿੱਤੇ ਜਾ ਸਕਦੇ ਹਨ । ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਇਸ ਕੰਮ ਨੂੰ ਪੂਰੀ ਪਾਰਦਰਸ਼ਿਤਾ ਅਤੇ ਸਮੇਂ ਸਿਰ ਨੇਪਰੇ ਚਾੜਿ੍ਹਆ ਜਾਵੇ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਨਾਂ੍ਹ ਦੀ ਵੋਟ ਨਹੀਂ ਬਣੀ ਉਹ ਆਪਣੀ ਵੋਟ ਜ਼ਰੂਰ ਬਣਵਾਉਣ।