Home Punjab ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ‘ਤੇ ਹਮਲੇ ਦੇ ਮਾਮਲੇ ‘ਚ 11 ਵਿਦਿਆਰਥੀ ਮੁਅੱਤਲ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ‘ਤੇ ਹਮਲੇ ਦੇ ਮਾਮਲੇ ‘ਚ 11 ਵਿਦਿਆਰਥੀ ਮੁਅੱਤਲ

0
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ‘ਤੇ ਹਮਲੇ ਦੇ ਮਾਮਲੇ ‘ਚ 11 ਵਿਦਿਆਰਥੀ ਮੁਅੱਤਲ

ਪਟਿਆਲਾ, 14 ਦਸੰਬਰ 2023 – ਪੰਜਾਬੀ ਯੂਨੀਵਰਸਿਟੀ ਚ ਪ੍ਰੋਫੈਸਰ ਤੇ ਹਮਲੇ ਦੇ ਮਾਮਲੇ ਚ ਅਥਾਰਟੀ ਵਲੋਂ 11 ਵਿਦਿਆਰਥੀਆਂ ਨੂੰ ਮੁਅੱਤਲ ਕੇ ਦਿੱਤਾ ਗਿਆ ਹੈ। ਇਹਨਾਂ ਵਿਦਿਆਰਥੀਆਂ ਦੇ ਕੈਂਪਸ ਚ ਦਾਖਲੇ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਾਲਾਂਕਿ ਕਿ ਇਹਨਾਂ ਨੂੰ ਪ੍ਰੀਖਿਆਵਾਂ ‘ਚ ਬੈਠਣ ਦੀ ਛੋਟ ਦੇ ਦਿੱਤੀ ਗਈ ਹੈ।

ਇਸਦੀ ਪੁਸ਼ਟੀ ਕਰਦਿਆਂ ਲੋਕ ਸੰਪਰਕ ਡਾਇਰੈਕਟਰ ਦਲਜੀਤ ਅੰਮੀ ਨੇ ਕਿਹਾ ਕਿ ਇਸ ਮਾਮਲੇ ਬਾਰੇ ਕਮੇਟੀ ਦਾ ਗਠਨ ਕੀਤਾ ਗਿਆ ਸੀ। ਜਿਸਦੀ ਰਿਪੋਰਟ ਵਿਚ 11 ਵਿਦਿਆਰਥੀਆਂ ਦਾ ਨਾਮ ਸਾਹਮਣੇ ਆਇਆ ਹੈ। ਰਿਪੋਰਟ ਦੇ ਆਧਾਰ ‘ਤੇ ਅਥਾਰਟੀ ਵੱਲੋਂ ਇਹਨਾਂ ਵਿਦਿਆਰਥੀਆਂ ਦੀ ਮੁਅੱਤਲੀ ਦੇ ਹੁਕਮ ਦਿੱਤੇ ਗਏ ਹਨ।

ਜਾਣਕਾਰੀ ਅਨੁਸਾਰ, ਕਮੇਟੀ ਵੱਲੋਂ ਧਰਨੇ ਦੌਰਾਨ ਪ੍ਰੋਫੈਸਰ ਸੁਰਜੀਤ ਸਿੰਘ ‘ਤੇ ਹੋਏ ਹਮਲੇ ਦੀ ‘ਵਰਸਿਟੀ ਅਥਾਰਟੀ ਵੱਲੋ ਜਾਂਚ ਸ਼ੁਰੂ ਕੀਤੀ ਗਈ। ਕਮੇਟੀ ਵੱਲੋਂ ਘਟਨਾ ਸਬੰਧੀ ਸਬੂਤ ਤੇ ਵੀਡਿਓ ਕਲਿੱਪ ਇਕੱਤਰ ਕੀਤੇ ਗਏ। ਜਿਨ੍ਹਾਂ ਤੋਂ 11 ਵਿਦਿਆਰਥੀਆਂ ਦੀ ਪਛਾਣ ਹੋਈ ਹੈ। ਸੂਤਰਾਂ ਅਨੁਸਾਰ 4 ਵਿਦਿਆਰਥੀ ਖੁਦ ਕਮੇਟੀ ਸਾਹਮਣੇ ਪੇਸ਼ ਹੋਏ ਤੇ ਆਪਣਾ ਪੱਖ ਵੀ ਰੱਖਿਆ। ਜਦੋਂਕਿ 7 ਵਿਦਿਆਰਥੀ ਕਮੇਟੀ ਸਾਹਮਣੇ ਤਾਂ ਪੇਸ਼ ਨਹੀਂ ਹੋਏ ਪਰ ਇਹਨਾਂ ਦੀ ਪਛਾਣ ਕਰਦਿਆਂ ਸੂਚੀ ਚ ਸ਼ਾਮਲ ਕੀਤਾ ਗਿਆ ਹੈ। ਇਹਨਾਂ ਸਾਰੇ ਵਿਦਿਆਰਥੀਆਂ ਨੂੰ ਮੁਅੱਤਲ ਕਰਦਿਆਂ ਯੂਨੀਵਰਸਿਟੀ ‘ਚ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।ਫਿਲਹਾਲ ਅਧਿਕਾਰਤ ਤੌਰ ‘ਤੇ ਵਿਦਿਆਰਥੀਆਂ ਦੇ ਨਾਮ ਦੱਸਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਦੱਸਣਾ ਬਣਦਾ ਹੈ ਕਿ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਤੋਂ ਬਾਅਦ ਵਿਦਿਆਰਥੀ ਜਥੇਬੰਦੀਆਂ ਵੱਲੋਂ ਵੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਸੀ। ਇਸੇ ਦੌਰਾਨ ਹੀ ਭੀੜ ਵੱਲੋਂ ਪ੍ਰੋਫੈਸਰ ਸੁਰਜੀਤ ਸਿੰਘ ‘ਤੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ ਮਾਮਲੇ ਦੀ ਇਕ ਜਾਂਚ ‘ਚ ਪ੍ਰੋਫੈਸਰ ਸੁਰਜੀਤ ਸਿੰਘ ਨੂੰ ਮੁਅੱਤਲ ਕੀਤਾ ਗਿਆ ਸੀ ਤੇ ਹਮਲੇ ਸਬੰਧੀ ਥਾਣਾ ਅਰਬਨ ਅਸਟੇਟ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ।