ਚੰਡੀਗੜ੍ਹ, 29 ਮਾਰਚ 2023 ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਦੇ 10 ਆਗੂਆਂ ਖਿਲਾਫ ਦਰਜ ਐਫ.ਆਈ.ਆਰ. ਵਿੱਚ ਵੱਡੀ ਰਾਹਤ ਦਿੰਦਿਆਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਟ੍ਰਾਇਲ ਪਰ 19 ਮਈ ਤੱਕ ਰੋਕ ਲਗਾ ਦਿੱਤੀ ਹੈ ਅਤੇ ਉਨ੍ਹਾਂ ਦੀ ਪਟੀਸ਼ਨ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ 2020 ਵਿੱਚ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਸੀ। ਇਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਹਰਪਾਲ ਚੀਮਾ, ਅਮਨ ਅਰੋੜਾ, ਮੀਤ ਹੇਅਰ ਆਦਿ ਆਗੂਆਂ ਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ਸਥਿਤ ਸੀਐਮ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਝੜਪ ਵੀ ਹੋਈ। ਜਿਸ ਸਬੰਧੀ ਚੰਡੀਗੜ੍ਹ ਪੁਲੀਸ ਨੇ ਭਗਵੰਤ ਮਾਨ ਸਮੇਤ ਇਨ੍ਹਾਂ ਸਾਰੇ ਆਗੂਆਂ ਖ਼ਿਲਾਫ਼ ਐਫ.ਆਈ.ਆਰ.ਦਰਜ ਕੀਤੀ ਸੀ।