Tuesday, December 17, 2024
Google search engine
HomePoliticsਪੰਜਾਬ ਕਾਂਗਰਸ ਨੂੰ ਵੱਡਾ ਝਟਕਾ ! ਹਲਕਾ ਆਤਮ ਨਗਰ ਦੇ ਕਾਂਗਰਸ ਪਾਰਟੀ...

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ! ਹਲਕਾ ਆਤਮ ਨਗਰ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਕੜਵਲ ਨੇ ਦਿੱਤਾ ਅਸਤੀਫਾ

ਲੁਧਿਆਣਾ, 13 ਦਸੰਬਰ 2023 – ਵਿਧਾਨ ਸਭਾ ਹਲਕਾ ਆਤਮ ਨਗਰ ਦੇ ਪੰਜਾਬ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਕੜਵਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਹਲਕਾ ਆਤਮ ਨਗਰ ਤੋਂ ਪੰਜਾਬ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣ ਲੜੀ ਸੀ ਤੇ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ।

ਵਿਧਾਨ ਸਭਾ ਚੋਣ ‘ਚ ਹਾਰਨ ਤੋਂ ਬਾਅਦ ਕੜਵਲ ਨੇ ਪਾਰਟੀ ਦੀਆਂ ਸਾਰੀਆਂ ਸਰਗਰਮੀਆਂ ‘ਚ ਹਿੱਸਾ ਲੈਣਾ ਬੰਦ ਕਰ ਦਿੱਤਾ ਸੀ। ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਕੜਵਲ ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋ ਕੇ ਆਪਣੀ ਅਗਲੀ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਸਕਦੇ ਹਨ।

Click Here For More Politics News

RELATED ARTICLES
- Advertisment -
Google search engine

Most Popular

Recent Comments