ਚੰਡੀਗਡ਼੍ਹ,16 ਮਈ 2023 – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਇਹ ਮਾਮਲਾ ਚੰਡੀਗਡ਼੍ਹ ਦੀ ਜ਼ਿਲ੍ਹਾ ਅਦਾਲਤ ‘ਚ ਚੱਲ ਰਿਹਾ ਸੀ। ਮਾਮਲਾ 2020 ਦਾ ਹੈ, ਜਦੋਂ ਉਸ ਸਮੇਂ ਦੀ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਝਡ਼ਪ ਹੋਈ ਸੀ। ਇਸ ਦੌਰਾਨ ਚੰਡੀਗਡ਼੍ਹ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਸੀ। ਹਾਈਕੋਰਟ ਤੋਂ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਿਲਫਕਫੈੱਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਨੂੰ ਵੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਚੰਡੀਗਡ਼੍ਹ ਟ੍ਰਾਇਲ ਕਰੋਟ ‘ਚ ਚੱਲ ਰਹੇ ਕੇਸ ‘ਤੇ ਸੁਣਵਾਈ ਕਰਨ ‘ਤੇ ਰੋਕ ਲਗਾ ਦਿੱਤੀ ਹੈ।