ਜਲੰਧਰ, 18 ਅਪ੍ਰੈਲ 2023- ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰਇਕਬਾਲ ਸਿੰਘ ਅਟਵਾਲ ਨੇ ਡਿਪਟੀ ਕਮਿਸ਼ਨਰ ਜਸਪੀ੍ਤ ਸਿੰਘ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਉਨ੍ਹਾਂ ਦੇ ਨਾਲ ਸੂਬਾ ਪ੍ਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਨਾਮਜ਼ਦਗੀ ਕਾਗਜ਼ ਸਿਰਫ਼ 20 ਅਪ੍ਰੈਲ ਤਕ ਭਰੇ ਜਾ ਸਕਣਗੇ ਤੇ ਹੁਣ ਤਕ 7 ਉਮੀਦਵਾਰ ਨਾਮਜ਼ਦਗੀ ਕਾਗਜ਼ ਭਰੇ ਜਾ ਚੁੱਕੇ ਹਨ। ਕਾਂਗਰਸ ਉਮੀਦਵਾਰ ਕਰਮਜੀਤ ਕੌਰ, ਆਪ ਉਮੀਦਵਾਰ ਸੁਸ਼ੀਲ ਰਿੰਕੂ ਤੇ ਭਾਜਪਾ ਉਮੀਦਵਾਰ ਇੰਦਰਇਕਬਾਲ ਸਿੰਘ ਅਟਵਾਲ ਨਾਮਜ਼ਦਗੀ ਕਾਗਜ਼ ਭਰ ਚੁੱਕੇ ਹਨ ਜਦਕਿ ਅਕਾਲੀ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਨੇ ਅਜੇ ਤਕ ਨਾਮਜ਼ਦਗੀ ਕਾਗਜ਼ ਦਾਖ਼ਲ ਨਹੀਂ ਕੀਤੇ ਹਨ।