ਚੰਡੀਗੜ੍ਹ, 10 ਅਪ੍ਰੈਲ 2023- ਪੰਜਾਬ ਹਰਿਆਣਾ ਹਾਈਕੋਰਟ ਦੇ ਨਵ-ਨਿਯੁਕਤ ਐਡੀਸ਼ਨਲ ਜੱਜ ਹਰਪ੍ਰੀਤ ਸਿੰਘ ਬਰਾੜ ਵਲੋਂ ਸਹੁੰ ਚੁੱਕ ਲਈ ਗਈ ਹੈ। ਹਾਈਕੋਰਟ ਦੇ ਚੀਫ਼ ਜਸਟਿਸ ਵੱਲੋਂ ਬਰਾੜ ਨੂੰ ਸਹੁੰ ਚੁੱਕਵਾਈ ਗਈ। ਦੱਸਣਾ ਬਣਦਾ ਹੈ ਕਿ, ਕੁੱਝ ਦਿਨ ਪਹਿਲਾਂ ਸਰਕਾਰ ਨੇ ਸੀਨੀਅਰ ਐਡਵੋਕੇਟ ਹਰਪ੍ਰੀਤ ਸਿੰਘ ਬਰਾੜ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤੀ ਨੂੰ ਨੋਟੀਫਾਈ ਕੀਤਾ ਸੀ। ਸੁਪਰੀਮ ਕੋਰਟ ਦੇ ਕੌਲਜੀਅਮ ਨੇ ਹਾਲ ਹੀ ਵਿੱਚ ਜੱਜ ਵਜੋਂ ਨਿਯੁਕਤੀ ਲਈ ਬਰਾੜ ਦੇ ਨਾਂ ਦੀ ਸਿਫ਼ਾਰਸ਼ ਕੀਤੀ ਸੀ।