ਚੰਡੀਗੜ੍ਹ, 21 ਮਈ 2023 – ਬਹੁਕਰੋੜੀ ਠੱਗੀ ਵਾਲੀ ਪਰਲ ਕੰਪਨੀ ਦੀ ਜਾਂਚ ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਨੂੰ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਵਿੱਢੀ ਗਈ ਹੈ। ਇਸ ਦੇ ਚੱਲਦਿਆਂ ਵਿਜੀਲੈਂਸ ਵੱਲੋਂ ਪੰਜਾਬ ਦੇ ਕਈ ਚਰਚਿਤ ਮਾਮਲਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
ਭ੍ਰਿਸ਼ਟਾਚਾਰ ਮੁਕਤ ਮੁਹਿੰਮ ਤਹਿਤ ਕਈ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਤੇ ਵੀ ਵਿਜੀਲੈਂਸ ਨੇ ਸ਼ਿਕੰਜਾ ਕੱਸਿਆ ਹੋਇਆ ਹੈ ਤੇ ਹੁਣ ਪਰਲ ਕੰਪਨੀ ਧੋਖਾਧੜੀ ਮਾਮਲੇ ਦੀ ਜਾਂਚ ਵੀ ਵਿਜੀਲੈਂਸ ਨੂੰ ਸੌਂਪ ਦਿੱਤੀ ਗਈ ਹੈ।