ਮੋਗਾ, 23 ਅਕਤੂਬਰ 2023- ਮੋਗਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਅੱਜ ਤੜਕਸਾਰ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਧੂੜਕੋਟ ਰਣਸੀਂਹ ਵਿਖੇ 7 ਵਜੇ ਦੇ ਕਰੀਬ ਦੋ ਜਾਣੇ ਮੋਟਰਸਾਈਕਲ ‘ਤੇ ਸਵਾਰ ਹੋ ਕਿ ਹਰਵਿੰਦਰ ਸਿੰਘ ਬਿੰਦਰੀ ਦੇ ਘਰ ਕਬੂਤਰ ਦੇਖਣ ਆਏ। ਜਿਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਦੌਰਾਨ ਹਰਵਿੰਦਰ ਸਿੰਘ ਬਿੰਦਰੀ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ।