Thursday, November 7, 2024
Google search engine
HomePunjabਲੜਾਈ 'ਚ ਦੂਜੀ ਧਿਰ ਦਾ ਸਾਥ ਦੇਣ 'ਤੇ ਨੌਜਵਾਨ ਦਾ ਵੱਢਿਆ ਅੰਗੂਠਾ,...

ਲੜਾਈ ‘ਚ ਦੂਜੀ ਧਿਰ ਦਾ ਸਾਥ ਦੇਣ ‘ਤੇ ਨੌਜਵਾਨ ਦਾ ਵੱਢਿਆ ਅੰਗੂਠਾ, PGI ‘ਚ ਦਾਖ਼ਲ

ਪਟਿਆਲਾ,26 ਮਾਰਚ 2023- ਥਾਣਾ ਪਾਤੜਾਂ ਅਧੀਨ ਪੈਂਦੇ ਖਾਨੇਵਾਲਾ ਬੱਸ ਸਟੈਂਡ ‘ਤੇ ਕੁਝ ਵਿਅਕਤੀਆਂ ਨੇ ਮਿਲ ਕੇ ਇਕ ਨੌਜਵਾਨ ਦਾ ਅੰਗੂਠਾ ਵੱਢ ਕੇ ਉਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ‘ਚ ਜ਼ਖਮੀ ਹੋਏ ਪਿੰਡ ਕੱਲਰਭੈਣੀ ਦੇ ਵਾਸੀ ਗੁਰਵਿੰਦਰ ਸਿੰਘ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਘਟਨਾ 24 ਮਾਰਚ ਨੂੰ ਸ਼ਾਮ 4.30 ਵਜੇ ਵਾਪਰੀ, ਜਿਸ ਤੋਂ ਬਾਅਦ ਪੁਲਿਸ ਨੇ ਗੁਰਵਿੰਦਰ ਸਿੰਘ ਦੇ ਬਿਆਨ ਦਰਜ ਕੀਤੇ। ਗੁਰਵਿੰਦਰ ਦੇ ਬਿਆਨਾਂ ’ਤੇ ਮੁਲਜ਼ਮ ਅਮਨਦੀਪ ਸਿੰਘ ਵਾਸੀ ਕੱਲਰਭੈਣੀ, ਪ੍ਰੇਮ ਸਿੰਘ ਵਾਸੀ ਦੇਵਗੜ੍ਹ, ਅੰਗਰੇਜ਼ ਸਿੰਘ ਵਾਸੀ ਪਿੰਡ ਹਰਿਆਊ ਖੁਰਦ ਪੱਤਣ ਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਗੁਰਵਿੰਦਰ ਗਿਰ ਦੇ ਪਿਤਾ ਕਰਮਾ ਗਿਰ ਨੇ ਦੱਸਿਆ ਕਿ ਉਸਦਾ ਲੜਕਾ ਆਪਣੇ ਦੋਸਤ ਸੰਨੀ ਨਾਲ ਬਾਈਕ ‘ਤੇ ਪਿੰਡ ਖਾਨੇਵਾਲਾ ਦੇ ਬੱਸ ਸਟੈਂਡ ਨੇੜਿਓਂ ਲੰਘ ਰਿਹਾ ਸੀ। ਇਸੇ ਥਾਂ ’ਤੇ ਬਿਨਾਂ ਨੰਬਰ ਪਲੇਟ ਵਾਲੀ ਕਾਰ ਵਿੱਚ ਆਏ ਮੁਲਜ਼ਮਾਂ ਨੇ ਗੁਰਵਿੰਦਰ ਨੂੰ ਘੇਰ ਲਿਆ। ਇਸ ਦੌਰਾਨ ਹੋਰ ਮੁਲਜ਼ਮ ਵੀ ਬਾਈਕ ‘ਤੇ ਆਏ ਅਤੇ ਇਨ੍ਹਾਂ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਮੁਲਜ਼ਮਾਂ ਨੇ ਗੁਰਵਿੰਦਰ ਨੂੰ ਫੜਨ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ਦਾ ਅੰਗੂਠਾ ਵੱਢ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।

ਕਰਮਾ ਗਿਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਦੇ ਨੌਜਵਾਨਾਂ ਵਿਚਕਾਰ ਲੜਾਈ ਹੋਈ ਸੀ। ਉਕਤ ਹਮਲਾਵਰਾਂ ਦੇ ਵਿਰੋਧੀ ਧੜੇ ਦੇ ਇਕ ਨੌਜਵਾਨ ਨਾਲ ਉਨ੍ਹਾਂ ਲੜਕਾ ਗੁਰਵਿੰਦਰ ਵੀ ਸੀ, ਹਾਲਾਂਕਿ ਬਾਅਦ ਵਿੱਚ ਦੋਵੇਂ ਧਿਰਾਂ ਵਿੱਚ ਸਮਝੌਤਾ ਹੋ ਗਿਆ। ਬੇਟੇ ਨੇ ਦੱਸਿਆ ਕਿ ਕੁਝ ਲੋਕ ਉਸ ਦਾ ਪਿੱਛਾ ਕਰ ਰਹੇ ਹਨ ਤੇ ਉਸ ‘ਤੇ ਹਮਲਾ ਕਰ ਸਕਦੇ ਹਨ। ਉਸ ਨੇ ਆਪਣੇ ਪੁੱਤਰ ਨੂੰ ਕਿਸੇ ਨਾਲ ਝਗੜਾ ਨਾ ਕਰਨ ਲਈ ਸਮਝਾਇਆ ਸੀ। ਇਸ ਦੇ ਬਾਵਜੂਦ ਉਨ੍ਹਾਂ ਦੇ ਬੇਟੇ ਨੂੰ ਇਕੱਲਾ ਦੇਖ ਕੇ ਉਸ ‘ਤੇ ਜਾਨਲੇਵਾ ਹਮਲਾ ਕੀਤਾ ਗਿਆ।

RELATED ARTICLES
- Advertisment -
Google search engine

Most Popular

Recent Comments