Monday, April 7, 2025
Google search engine
HomePunjabਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਹੋਇਆ ਭਿਆਨਕ...

ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਹੋਇਆ ਭਿਆਨਕ ਹਾਦਸਾ

ਫਾਜ਼ਿਲਕਾ, 08 ਅਪ੍ਰੈਲ 2023- ਸ਼ੁੱਕਰਵਾਰ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਕਾਰ ਵਿੱਚ ਸਵਾਰ ਨਵਜੰਮੇ ਬੱਚੇ ਸਮੇਤ 2 ਔਰਤਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ 2 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜਲਾਲਾਬਾਦ ਦਾ ਰਹਿਣ ਵਾਲਾ ਇਕ ਪਰਿਵਾਰ ਵਿਆਹ ਸਮਾਗਮ ਤੋਂ ਬਾਅਦ ਫਾਜ਼ਿਲਕਾ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਪਹਿਲਾਂ ਸੜਕ ‘ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਜਿਸ ਤੋਂ ਬਾਅਦ ਬੇਕਾਬੂ ਹੋ ਕੇ ਖੜੇ ਇਕ ਹੋਰ ਟਰੱਕ ਨਾਲ ਟਕਰਾ ਗਈ । ਹਾਦਸੇ ‘ਚ 3 ਲੋਕਾਂ ਦੇ ਮਾਰੇ ਜਾਣ ਕਾਰਨ ਵਿਆਹ ਦੀਆਂ ਖੁਸ਼ੀਆਂ ਮਾਤਮ ‘ਚ ਬਦਲ ਗਈਆਂ। ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ 4 ਤੋਂ 5 ਲੋਕ ਸਵਾਰ ਸਨ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਲਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਨਾਲ ਹੀ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਲਾਲਾਬਾਦ ਦੇ ਪਿੰਡ ਪਾਲੀਵਾਲਾ ਦੇ ਰਹਿਣ ਵਾਲਾ ਇਹ ਪਰਿਵਾਰ ਪਿਛਲੇ ਦਿਨੀਂ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਫਾਜ਼ਿਲਕਾ ਗਿਆ ਹੋਇਆ ਸੀ। ਮੁਖਤਿਆਰ ਸਿੰਘ, ਫੌਜੀ ਸਿੰਘ ਤੇ ਪ੍ਰਕਾਸ਼ ਕੌਰ ਅਤੇ ਇਕ ਹੋਰ ਔਰਤ 6 ਮਹੀਨੇ ਦੇ ਬੱਚੇ ਨਾਲ ਕਾਰ ਵਿਚ ਆਪਣੇ ਪਿੰਡ ਪਰਤ ਰਹੇ ਸਨ। ਅਚਾਨਕ ਉਨ੍ਹਾਂ ਦੀ ਕਾਰ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ‘ਤੇ ਸੜਕ ‘ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਿਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਦੂਜੇ ਟਰੱਕ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਸਮੇਤ ਪ੍ਰਕਾਸ਼ ਕੌਰ ਤੇ ਇਕ ਹੋਰ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇੱਥੇ ਕਾਰ ਸਵਾਰ ਮੁਖਤਿਆਰ ਸਿੰਘ, ਫੌਜੀ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਸਦਰ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾਇਆ ਹੈ, ਜਦਕਿ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਥਾਣਾ ਸਦਰ ਦੇ ਏਐਸਆਈ ਗੁਰਮੀਤ ਸਿੰਘ ਕਰ ਰਹੇ ਹਨ

RELATED ARTICLES
- Advertisment -
Google search engine

Most Popular

Recent Comments

stakebet login