ਲੁਧਿਆਣਾ ,29 ਮਾਰਚ 2023- ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ 6 ਅਪ੍ਰੈਲ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਹੈ।
ਵਿਜੀਲੈਂਸ ਬਿਊਰੋ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਜਾਇਦਾਦ ਸਬੰਧੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਪਰ ਉਨ੍ਹਾਂ ਨੇ ਪੂਰੀ ਜਾਣਕਾਰੀ ਨਹੀਂ ਦਿੱਤੀ, ਜਿਸ ਕਾਰਨ ਹੁਣ ਉਨ੍ਹਾਂ ਨੂੰ 6 ਅਪਰੈਲ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਗਿਆ ਹੈ।