ਅੰਮ੍ਰਿਤਸਰ, 11 ਅਪ੍ਰੈਲ 2023 – ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਬੀਤੇ ਦੋ ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਦੇ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਇਕ ਭਾਰਤੀ ਸਿੱਖ ਸ਼ਰਧਾਲੂ ਦੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੰਗਲਵਾਰ ਸਵੇਰੇ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਬਾਰੇ ਜਾਣਕਾਰੀ ਹਾਸਲ ਹੋਈ ਹੈ।
ਸਵੇਰੇ ਤੜਕੇ 03.15 ਵਜੇ ਸ਼੍ਰੀ ਜੋਗਿੰਦਰ ਸਿੰਘ, ਪੁੱਤਰ ਭਗਵਾਨ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਪੰਜਾਬ, ਉਮਰ 71 / ਸਾਲ, ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਇਥੇ ਦੱਸਣਯੋਗ ਹੈ ਕਿ ਭਾਰਤੀ ਸ਼ਰਧਾਲੂ ਭਾਰਤ ਤੋਂ 09 ਅਪ੍ਰੈਲ ਨੂੰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਵਿਸਾਖੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ।
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਕਮਰਾ ਨੰ. 256 (ਬਲਾਕ ਨੰ. 5) ਵਿਖੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਜਿੱਥੇ ਪਾਕਿਸਤਾਨ ਔਕਾਫ ਬੋਰਡ ਦੇ ਮੁਲਾਜ਼ਮਾਂ ਵੱਲੋਂ ਹਸਪਤਾਲ ਡੀਐਚਕਿਊ ਹਸਪਤਾਲ ਨਨਕਾਣਾ ਸਾਹਿਬ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ। ਮ੍ਰਿਤਕ ਜੋਗਿੰਦਰ ਸਿੰਘ ਦੇ ਨਾਲ ਜਥੇ ਵਿਚ ਸ਼ਾਮਲ ਹੋ ਕੇ ਪਾਕਿਸਤਾਨ ਗਏ ਸਾਥੀਆਂ ਦਾ ਕਹਿਣਾ ਹੈ ਕਿ ਉਹ ਸਾਹ ਦੀ ਬਿਮਾਰੀ ਤੋਂ ਪੀੜਤ ਸਨ।