Sunday, December 22, 2024
Google search engine
HomePunjabਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਸ਼ੋਅ ਪੁਲਿਸ ਨੇ ਕਰਵਾਇਆ ਬੰਦ, ਜਾਣੋ ਕਿ...

ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਸ਼ੋਅ ਪੁਲਿਸ ਨੇ ਕਰਵਾਇਆ ਬੰਦ, ਜਾਣੋ ਕਿ ਸੀ ਵਜ੍ਹਾ

ਪਟਿਆਲਾ, 11 ਦਸੰਬਰ 2023 – ਪੰਜਾਬੀ ਗਾਇਕ ਸਤਿੰਦਰ ਸਰਤਾਜ ਸੰਗੀਤ ਜਗਤ ਦੇ ਟੌਪ ਕਲਾਕਾਰਾਂ ਵਿੱਚ ਗਿਣੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਮਿਊਜ਼ਿਕ ਇੰਡਸਟਰੀ ਨੂੰ ਅਨੇਕਾਂ ਸੁਪਰਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਸਰਤਾਜ ਇੰਨੀਂ ਦਿਨੀਂ ਦੁਬਈ ਵਿੱਚ ਹਨ ਅਤੇ ਇੱਥੇ ਉਹ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸ ਵਿਚਾਲੇ ਕਲਾਕਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਜਾਣ ਤੁਸੀ ਵੀ ਹੈਰਾਨ ਰਹਿ ਜਾਵੋਗੇ। 

ਜਾਣੋ ਪੁਲਿਸ ਨੇ ਕਿਉਂ ਬੰਦ ਕਰਵਾਇਆ ਸ਼ੋਅ…

ਦਰਅਸਲ, ਸਤਿੰਦਰ ਸਰਤਾਜ ਦੇ ਇੱਥੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ‘ਚ ਚਲ ਰਹੇ ਸ਼ੋਅ ਨੂੰ ਦੇਰ ਰਾਤ ਪੁਲਿਸ ਨੇ ਬੰਦ ਕਰਵਾ ਦਿੱਤਾ। ਇਸਦੀ ਵਜ੍ਹਾ ਦੱਸਦੇ ਹੋਏ ਪੁਲਿਸ ਨੇ ਕਿਹਾ ਕਿ ਸ਼ੋਅ ਦਾ ਸਮਾਂ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੀ, ਪਰ ਸ਼ੋਅ ਸਾਢੇ 10 ਵਜੇ ਤਕ ਚੱਲਦਾ ਰਿਹਾ।

  • ਇਸ ਦੌਰਾਨ ਪੁਲਿਸ ਮੁਲਾਜ਼ਮ ਸਟੇਜ ’ਤੇ ਆ ਗਏ ਤੇ ਉਨ੍ਹਾਂ ਸ਼ੋਅ ਬੰਦ ਕਰਨ ਲਈ ਕਿਹਾ। ਪੁਲਿਸ ਵੱਲੋਂ ਸ਼ੋਅ ਬੰਦ ਕਰਵਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗਾਇਕ ਨੇ ਦੁਬਈ ਦੇ ਪ੍ਰਧਾਨ ਮੰਤਰੀ ਸੁਹੇਲ ਮੋਹੰਮਦ ਅਲ ਜ਼ਰੂਨੀ ਨਾਲ ਮੁਲਾਕਾਤ ਕੀਤੀ। ਦੋਵਾਂ ਨੂੰ ਇੱਕ ਦੂਜੇ ਨਾਲ ਗੁਫਤਗੂ ਕਰਦੇ ਦੇਖਿਆ ਗਿਆ। ਇਸ ਦੌਰਾਨ ਇੱਥੋਂ ਦੇ ਪੀਐਮ ਨੇ ਸਰਤਾਜ ਨੂੰ ਖਾਸ ਸਨਮਾਨ ਵੀ ਦਿੱਤਾ। ਇਸ ਦੀਆਂ ਖੂਬਸੂਰਤ ਤਸਵੀਰਾਂ ਸਰਤਾਜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਸੀ।

ਕਾਬਿਲੇਗ਼ੌਰ ਹੈ ਕਿ ਸਰਤਾਜ ਇੰਨੀਂ ਦਿਨੀਂ ਖੂਬ ਸੁਰਖੀਆਂ ਵਿੱਚ ਬਣੇ ਹੋਏ ਹਨ। ਸਰਤਾਜ ਲਈ ਸਾਲ 2023 ਕਾਫੀ ਵਧੀਆ ਰਿਹਾ ਸੀ। ਉਹ ਨੀਰੂ ਬਾਜਵਾ ਦੇ ਨਾਲ ਆਪਣੀ ਫਿਲਮ ‘ਕਲੀ ਜੋਟਾ’ ਕਰਕੇ ਖੂਬ ਚਰਚਾ ‘ਚ ਰਹੇ ਸੀ। ਨੀਰੂ ਨਾਲ ਸਰਤਾਜ ਦੀ ਆਨ ਸਕ੍ਰੀਨ ਕੈਮਿਸਟਰੀ ਨੂੰ ਕਾਫੀ ਸਲਾਹਿਆ ਗਿਆ ਸੀ।

ਇਸ ਦੇ ਨਾਲ ਹੀ ਸਰਤਾਜ ਫਿਰ ਤੋਂ ਨੀਰੂ ਨਾਲ ਫਿਲਮ ‘ਸ਼ਾਇਰ’ ‘ਚ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਅਗਲੇ ਸਾਲ 19 ਅਪ੍ਰੈਲ ਨੂੰ ਰਿਲੀਜ਼ ਹੋਏਗੀ।

Click Here For More Punjab News

RELATED ARTICLES
- Advertisment -
Google search engine

Most Popular

Recent Comments