Home Punjab ਸਰਕਾਰ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ : ਡਾ. ਬਲਬੀਰ ਸਿੰਘ

ਸਰਕਾਰ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ : ਡਾ. ਬਲਬੀਰ ਸਿੰਘ

0
ਸਰਕਾਰ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ : ਡਾ. ਬਲਬੀਰ ਸਿੰਘ

ਚੰਡੀਗੜ੍ਹ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਆਯੁਰਵੇਦ ਦਾ ਮੁੱਖ ਮੰਤਵ ਬਿਮਾਰੀ ਦੀ ਰੋਕਥਾਮ ਅਤੇ ਸਿਹਤ ਦੀ ਸਾਂਭ-ਸੰਭਾਲ ’ਤੇ ਹੁੰਦਾ ਹੈ, ਜਦਕਿ, ਇਸ ਪ੍ਰਣਾਲੀ ਵਿਚ ਕੁਦਰਤੀ ਤੱਤਾਂ ਦੀ ਵਰਤੋਂ ਕਰ ਕੇ ਬਿਮਾਰੀ ਦਾ ਇਲਾਜ ਵੀ ਕੀਤਾ ਜਾਂਦਾ ਹੈ। ਉਨ੍ਹਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਆਯੁਸ਼ ਸਿਹਤ ਅਤੇ ਤੰਦਰੁਸਤੀ ਕੇਂਦਰ ਦਾ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।

ਸਿਹਤ ਮੰਤਰੀ ਨੇ ਸਾਰੇ ਪ੍ਰਤੀਭਾਗੀਆਂ ਨੂੰ ਰੋਲ ਮਾਡਲ ਬਣਨ ਅਤੇ ਇਸ ਚੰਗੀ ਪੁਰਾਤਨ ਭਾਰਤੀ ਇਲਾਜ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿਚ ਰਾਜ ਦੀ ਮਦਦ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਨੂੰ ਸਵੈ-ਇੱਛਾ ਨਾਲ ਆਪਣੇ ਘਰਾਂ ਦੇ ਨੇੜੇ ਯੋਗਾ ਸੈਸ਼ਨ ਕਰਵਾਉਣ ਤੇ ਲੋਕਾਂ ਨੂੰ ਆਯੁਰਵੇਦ ਪ੍ਰਤੀ ਜਾਗਰੂਕ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 158 ਆਯੁਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅਪਗੇ੍ਰਡ ਕੀਤਾ ਹੈ ਅਤੇ ਇਨ੍ਹਾਂ ਸਾਰੇ ਕੇਂਦਰਾਂ ਵਿਚ ਹਰਬਲ ਗਾਰਡਨ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਹਲਕੀਆਂ-ਫੁਲਕੀਆਂ ਬਿਮਾਰੀਆਂ ਤੋਂ ਨਿਜਾਤ ਪਾਉਣ ਐਲੋਪੈਥੀ ਦਵਾਈਆਂ ’ਤੇ ਨਿਰਭਰ ਹੋਣ ਦੀ ਥਾਂ ਜੜੀ- ਬੂਟੀਆਂ ਵਾਲੀਆਂ ਕੁਦਰਤੀ ਦਵਾਈਆਂ ਇਸਤੇਮਾਲ ਕਰ ਠੀਕ ਹੋ ਸਕਣ। ਇਸ ਵਰਕਸ਼ਾਪ ਵਿਚ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ, ਆਯੁਰਵੈਦਿਕ ਮੈਡੀਕਲ ਅਫ਼ਸਰ, ਉਪਵੇਦ ਤੇ ਯੋਗਾ ਇੰਸਟ੍ਰਕਟਰਾਂ ਨੇ ਭਾਗ ਲਿਆ।