Thursday, December 5, 2024
Google search engine
HomePoliticsਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਡਾ. ਅਮਰਜੀਤ ਸਿੰਘ ਥਿੰਦ ਭਾਜਪਾ ‘ਚ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਡਾ. ਅਮਰਜੀਤ ਸਿੰਘ ਥਿੰਦ ਭਾਜਪਾ ‘ਚ ਸ਼ਾਮਲ

ਸ਼ਾਹਕੋਟ, 18 ਅਪ੍ਰੈਲ 2023- ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਤੋਂ ਪਹਿਲਾਂ ਹਲਕਾ ਸ਼ਾਹਕੋਟ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਮਰਜੀਤ ਸਿੰਘ ਥਿੰਦ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ।

ਇਸ ਮੌਕੇ ਭਾਜਪਾ ਦੇ ਪੰਜਾਬ ਪ੍ਰਭਾਰੀ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਬੁਲਾਰਾ ਆਰ.ਪੀ ਸਿੰਘ, ਮਨਜਿੰਦਰ ਸਿੰਘ ਸਿਰਸਾ, ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ, ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਮੁੱਚੀ ਸੂਬਾ ਲੀਡਰਸ਼ਿਪ ਨੇ ਡਾ. ਅਮਰਜੀਤ ਸਿੰਘ ਥਿੰਦ ਦਾ ਭਾਜਪਾ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਡਾ. ਅਮਰਜੀਤ ਸਿੰਘ ਥਿੰਦ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਵੱਲੋਂ ਲੜ੍ਹੀਆਂ ਸਨ ਤੇ ਹਲਕਾ ਸ਼ਾਹਕੋਟ ਤੋਂ 41010 ਵੋਟਾਂ ਹਾਸਲ ਕਰਕੇ ਤੀਜੇ ਸਥਾਨ ‘ਤੇ ਰਹੇ ਸਨ। ਇਸ ਤੋਂ ਬਾਅਦ 2018 ਵਿਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਸੀ।

RELATED ARTICLES
- Advertisment -
Google search engine

Most Popular

Recent Comments