ਮਹਿਲਕਲਾਂ, 30 ਮਾਰਚ ਮਾਰਚ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੇ ਖਜ਼ਾਨਚੀ ਸਾਥੀ ਗੁਰਦੇਵ ਸਿੰਘ ਮਾਂਗੇਵਾਲ ਨੂੰ ਬਹੁਤ ਵੱਡਾ ਸਦਮਾ ਲੱਗਾ, ਉਨ੍ਹਾਂ ਦੀ ਜੀਵਨ ਸਾਥਣ ਭੈਣ ਹਰਵਿੰਦਰ ਕੌਰ ਦਾ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਕਾਰਨ ਕੱਲ੍ਹ ਡੀਐੱਸਪੀ ਹਸਪਤਾਲ ਲੁਧਿਆਣਾ ਵਿਖੇ ਇਲਾਜ ਦੌਰਾਨ ਬੇਵਕਤੀ ਮੌਤ ਹੋ ਗਈ ਸੀ। ਅੱਜ ਹਰਦਵਿੰਦਰ ਕੌਰ ਦਾ ਮਾਂਗੇਵਾਲ ਦੇ ਸ਼ਮਸ਼ਾਨ ਘਾਟ ਵਿੱਚ ਬਹੁਤ ਗ਼ਮਗੀਨ ਹਾਲਤਾਂ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਝੰਡੇ ਵਿੱਚ ਲਪੇਟੀ ਭੈਣ ਹਰਵਿੰਦਰ ਕੌਰ ਦੀ ਮ੍ਰਿਤਕ ਦੇਹ ਨੂੰ ਅਕਾਸ਼ ਗੁੰਜਾਊ ਨਾਹਰਿਆਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਅੰਤਿਮ ਸੰਸਕਾਰ ਵਿੱਚ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਹਜ਼ਾਰਾਂ ਲੋਕ ਸ਼ਾਮਿਲ ਹੋਏ।
ਸੰਸਕਾਰ ਸਮੇਂ ਥੋੜੇ ਸੰਖੇਪ ਸ਼ਬਦਾਂ ਵਿੱਚ ਸ਼ਰਧਾਂਜਲੀ ਭੇਂਟ ਕਰਦਿਆਂ ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਭੈਣ ਹਰਵਿੰਦਰ ਕੌਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਰਗਰਮ ਔਰਤ ਆਗੂ ਸਨ। ਮਹਿਲਕਲਾਂ ਲੋਕ ਘੋਲ ਅਤੇ ਤਿੰਨ ਲੋਕ ਆਗੂਆਂ ਖਾਸ ਮਹਿਲਕਲਾਂ ਲੋਕ ਘੋਲ ਦੇ ਇੱਕ ਅਹਿਮ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਚੱਲੇ ਇਤਿਹਾਸਕ ਘੋਲ ਵਿੱਚ ਪਾਇਆ ਯੋਗਦਾਨ ਯਾਦ ਰੱਖਿਆ ਜਾਵੇਗਾ। ਇਤਿਹਾਸਕ ਜੇਤੂ ਦਿੱਲੀ ਕਿਸਾਨ ਮੋਰਚੇ ਸਮੇਤ ਹਰ ਸੰਘਰਸ਼ ਵਿੱਚ ਭੈਣ ਹਰਵਿੰਦਰ ਕੌਰ ਦੀ ਅਣਥੱਕ ਘਾਲਣਾ ਨੂੰ ਭੁਲਾਇਆ ਨਹੀਂ ਜਾ ਸਕਦਾ। ਭੈਣ ਹਰਦਵਿੰਦਰ ਕੌਰ ਮਾਂਗੇਵਾਲ ਦੀ ਬੇਵਕਤੀ ਮੌਤ ਨੂੰ ਪ੍ਰੀਵਾਰ ਦੇ ਨਾਲ-ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਇਨਕਲਾਬੀ ਜਮਹੂਰੀ ਲਹਿਰ ਨੂੰ ਵੀ ਵੱਡਾ ਘਾਟਾ ਪਿਆ ਹੈ।
ਇਸ ਸਮੇਂ ਆਗੂਆਂ ਸਾਹਿਬ ਸਿੰਘ ਬਡਬਰ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਬਾਬੂ ਸਿੰਘ ਖੁੱਡੀ ਕਲਾਂ, ਭਾਗ ਸਿੰਘ ਕੁਰੜ, ਸੁਖਦੇਵ ਸਿੰਘ ਕੁਰੜ, ਗੋਪਾਲ ਕ੍ਰਿਸ਼ਨ ਹਮੀਦੀ, ਕੁਲਵਿੰਦਰ ਸਿੰਘ ਉੱਪਲੀ, ਸੁਖਵਿੰਦਰ ਸਿੰਘ ਉੱਪਲੀ, ਜੱਗੀ ਰਾਏਸਰ, ਜਗਰੂਪ ਸਿੰਘ ਗਹਿਲ, ਜਸਵਿੰਦਰ ਸਿੰਘ ਗਹਿਲ, ਸੱਤਪਾਲ ਸਿੰਘ ਸਹਿਜੜਾ, ਦਰਸ਼ਨ ਸਿੰਘ ਉੱਗੋਕੇ, ਜੱਗਾ ਸਿੰਘ ਮਹਿਲ ਕਲਾਂ, ਇਨਕਲਾਬੀ ਕੇਂਦਰ, ਪੰਜਾਬ ਦੇ ਆਗੂਆਂ ਰਜਿੰਦਰ ਪਾਲ, ਸੁਖਵਿੰਦਰ ਸਿੰਘ ਠੀਕਰੀਵਾਲਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਖੁਸਮੰਦਰ ਪਾਲ, ਜਸਪਾਲ ਸਿੰਘ ਚੀਮਾ, ਨੌਜਵਾਨ ਆਗੂ ਹਰਪ੍ਰੀਤ ਸਿੰਘ, ਜਗਮੀਤ ਸਿੰਘ, ਰੁਲਦੂ ਸਿੰਘ, ਭੋਲਾ ਸਿੰਘ, ਹਾਕਮ ਸਿੰਘ ਨੂਰ, ਕੁਲਵਿੰਦਰ ਸਿੰਘ, ਹਰਬੰਸ ਸਿੰਘ, ਜਰਨੈਲ ਸਿੰਘ, ਮਨਦੀਪ ਸਿੰਘ ਕੁਰੜ, ਮਜੀਦ ਖਾਂ, ਮੁਕੰਦ ਸਿੰਘ, ਭਾਗ ਸਿੰਘ, ਬਲਵੰਤ ਸਿੰਘ, ਜਗਦੀਸ਼ ਸਿੰਘ, ਰਾਮ ਸਿੰਘ, ਗੁਲਵੰਤ ਸਿੰਘ, ਭੁਪਿੰਦਰ ਸਿੰਘ, ਭਿੰਦਰ ਸਿੰਘ ਮੂੰਮ, ਮਹਿੰਦਰ ਸਿੰਘ ਮੂੰਮ, ਅਮਰਜੀਤ ਸਿੰਘ ਠੁੱਲੀਵਾਲ, ਗਗਨ ਮਨਾਲ, ਅਮਰਜੀਤ ਕੌਰ, ਪ੍ਰੇਮਪਾਲ ਕੌਰ, ਕੇਵਲਜੀਤ ਕੌਰ, ਨੀਲਮ ਰਾਣੀ, ਅਜਮੇਰ ਸਿੰਘ, ਅਵਤਾਰ ਸਿੰਘ ਕਾਲਸਾਂ, ਡਾ ਮੇਜਰ ਸਿੰਘ ਆਦਿ ਆਗੂਆਂ ਨੇ ਪ੍ਰੀਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਕੁੱਝ ਸਮਾਂ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਕਾਰਨ ਬਿਮਾਰ ਰਹਿਣ ਤੋਂ ਬਾਅਦ ਚਲੇ ਜਾਣਾ ਵੱਡਾ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਹੈ। ਭੈਣ ਹਰਵਿੰਦਰ ਕੌਰ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 7 ਅਪ੍ਰੈਲ ਸ਼ੁੱਕਰਵਾਰ ਨੂੰ 12.30 ਵਜੇ ਮਾਂਗੇਵਾਲ ਵਿਖੇ ਹੋਵੇਗਾ।