ਅੰਮ੍ਰਿਤਸਰ, 10 ਅਪ੍ਰੈਲ 2023- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਕੀਮਤ ‘ਤੇ ਗ੍ਰਿਫਤਾਰ ਕੀਤਾ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਕਿ ਬਿਹਤਰ ਹੋਵੇਗਾ ਕਿ ਅੰਮ੍ਰਿਤਪਾਲ ਖੁਦ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦੇਵੇ, ਨਹੀਂ ਤਾਂ ਪੁਲਿਸ ਉਸ ਨੂੰ ਜਲਦ ਗ੍ਰਿਫਤਾਰ ਕਰ ਲਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ.ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਪੁਲਿਸ ਇਸ ਨੂੰ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।
ਅੰਮ੍ਰਿਤਪਾਲ ਜਾਂ ਕਿਸੇ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਜੇਕਰ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕਿਸਮ ਦਾ ਕੋਈ ਭੁਲੇਖਾ ਹੈ ਕਿ ਉਹ ਮਾਹੌਲ ਖਰਾਬ ਕਰਨ ਵਿਚ ਕਾਮਯਾਬ ਹੋ ਜਾਣਗੇ ਤਾਂ ਉਹ ਇਸ ਭੁਲੇਖੇ ਨੂੰ ਆਪਣੇ ਮਨ ਵਿਚੋਂ ਕੱਢ ਦੇਣ, ਅਜਿਹਾ ਹੋਣ ਦਿੱਤਾ ਜਾਵੇਗਾ।
ਡੀਜੇ ਪੀ ਯਾਦਵ ਨੇ ਕਿਹਾ ਕਿ ਅੰਮ੍ਰਿਤਪਾਲ ਵਰਗੇ ਸ਼ਰਾਰਤੀ ਅਨਸਰ ਧਾਰਮਿਕ ਸਥਾਨਾਂ ਨੂੰ ਨਿੱਜੀ ਮੁਫ਼ਾਦਾਂ ਲਈ ਵਰਤਣਾ ਚਾਹੁੰਦੇ ਹਨ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦਾ ਨਾਂ ਲਏ ਬਿਨਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਕਦੇ ਵੀ ਧਾਰਮਿਕ ਸਥਾਨਾਂ ਦੀ ਦੁਰਵਰਤੋਂ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸਾਖੀ ਮੌਕੇ ਦੇਸ਼-ਵਿਦੇਸ਼ ਤੋਂ ਇੱਥੇ ਆਉਣ ਵਾਲੀਆਂ ਸੰਗਤਾਂ ਬਿਨਾਂ ਕਿਸੇ ਡਰ ਭੈਅ ਦੇ ਇੱਥੇ ਪਹੁੰਚਣ, ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਤਿਆਰ ਬਰ ਤਿਆਰ ਹੈ।
ਇਸ ਤੋਂ ਪਹਿਲਾਂ ਯਾਦਵ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਮੱਥਾ ਟੇਕਿਆ। ਇਸੇ ਦੌਰਾਨ ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸ੍ਰੀਕਾਂਤ ਕਰ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕੀਤੀ, ਹਾਲਾਂਕਿ ਉਨ੍ਹਾਂ ਦੋਵਾਂ ਵਿਚਾਲੇ ਹੋਈ ਗੱਲਬਾਤ ਦੇ ਵੇਰਵੇ ਦੇਣ ਤੋਂ ਇਨਕਾਰ ਕਰਦਿਆਂ ਸਿਰਫ਼ ਇੰਨਾ ਹੀ ਕਿਹਾ ਕਿ ਪੁਲੀਸ ਕਮਿਸ਼ਨਰ ਵਜੋਂ ਜੁਆਇਨ ਕਰਨ ਤੋਂ ਬਾਅਦ ਜਥੇਦਾਰ ਗਿਆਨੀ ਹੀ ਸ. ਹਰਪ੍ਰੀਤ ਸਿੰਘ ਨਾਲ ਮੁਲਾਕਾਤ ਨਹੀਂ ਹੋਈ, ਇਸ ਲਈ ਇਹ ਗੈਰ ਰਸਮੀ ਮੁਲਾਕਾਤ ਸੀ।