ਸੁਨਾਮ, 08 ਅਪ੍ਰੈਲ 2023- ਪੁਲਿਸ ਥਾਣਾ ਚੀਮਾਂ ਅਧੀਨ ਆਉਂਦੇ ਸੁਨਾਮ ਨੇੜਲੇ ਪਿੰਡ ਨਮੋਲ ਵਿਖੇ ਸਪਿਰਟ ਪੀਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਥਿਤ ਤੌਰ ‘ਤੇ ਸ਼ਰਾਬ ਪੀਣ ਦੇ ਆਦੀ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੀਮਾਂ ਮੰਡੀ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਨਮੋਲ ਦੇ ਦਲਿਤ ਭਾਈਚਾਰੇ ਨਾਲ ਸਬੰਧਿਤ ਮਜ਼ਦੂਰੀ ਦਾ ਕੰਮ ਕਰਨ ਵਾਲੇ ਚਮਕੌਰ ਸਿੰਘ (50) ਪੁੱਤਰ ਦਰਸ਼ਨ ਸਿੰਘ, ਗੁਰਮੇਲ ਸਿੰਘ (50) ਪੁੱਤਰ ਹਰੀ ਸਿੰਘ ਅਤੇ ਗੁਰਤੇਜ ਸਿੰਘ (50) ਪੁੱਤਰ ਹਰਨੇਕ ਸਿੰਘ ਸੱਤ ਅਪ੍ਰੈਲ ਦੀ ਰਾਤ ਨੂੰ ਸਪਰਿਟ ਪੀ ਕੇ ਸੌਂ ਗਏ, ਜੋ ਅੱਜ ਸਵੇਰੇ ਉੱਠ ਹੀ ਨਹੀਂ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੜਤਾਲ ਉਪਰੰਤ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਉਕਤ ਤਿੰਨੋ ਵਿਅਕਤੀ ਮਜ਼ਦੂਰੀ ਕਰਦੇ ਸਨ।