Thursday, December 5, 2024
Google search engine
HomePunjabਹੁਣ ਪਰਿਵਾਰਕ ਮੈਂਬਰਾਂ ਨੂੰ ਮਿਲ ਸਕਣਗੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਨੌਜਵਾਨ

ਹੁਣ ਪਰਿਵਾਰਕ ਮੈਂਬਰਾਂ ਨੂੰ ਮਿਲ ਸਕਣਗੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਨੌਜਵਾਨ

ਅੰਮ੍ਰਿਤਸਰ, 17 ਅਪ੍ਰੈਲ 2023- ਪੰਜਾਬ ਤੋਂ ਗ੍ਰਿਫ਼ਤਾਰ ਕਰ ਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਭੇਜੇ ਗਏ ਨੌਜਵਾਨਾਂ ਨੂੰ ਹੁਣ ਪਰਿਵਾਰਕ ਮੈਂਬਰ ਮਿਲ ਸਕਣਗੇ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਯਤਨਾਂ ਨਾਲ ਕਰਨ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕੀਤਾ ਹੈ। ਐਡਵੋਕੇਟ ਸਿਆਲਕਾ ਸ਼੍ਰੋਮਣੀ ਕਮੇਟੀ ਦੀ ਉਸ ਕਾਨੂੰਨੀ ਕਮੇਟੀ ਦੇ ਆਗੂ ਹਨ ਜੋ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਨਜ਼ਰਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਨ ਕੀਤੀ ਗਈ ਸੀ।

ਐਡਵੋਕੇਟ ਸਿਆਲਕਾ ਨੇ ਦੱਸਿਆ ਕਿ 10 ਅਪ੍ਰੈਲ ਨੂੰ ਡਿਬਰੂਗੜ੍ਹ ਵਿਖੇ ਜੇਲ੍ਹ ’ਚ ਬੰਦ ਨੌਜਵਾਨਾਂ ਨਾਲ ਮੁਲਾਕਾਤਾਂ ਮਗਰੋਂ ਸ਼੍ਰੋਮਣੀ ਕਮੇਟੀ ਦੇ ਯਤਨਾਂ ਨਾਲ ਪਰਿਵਾਰਕ ਮੈਂਬਰਾਂ ਨੂੰ ਮੁਲਾਕਾਤ ਦੀ ਇਜਾਜ਼ਤ ਮਿਲ ਗਈ ਹੈ। ਇਹ ਇਜਾਜ਼ਤ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਪਾਸੋਂ ਪ੍ਰਾਪਤ ਕੀਤੀ ਗਈ ਹੈ। ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜਵਾਨਾਂ ਵਿਚ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖੈੜਾ, ਭਗਵੰਤ ਸਿੰਘ ਬਾਜੇਕੇ, ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਇੰਦਰਪਾਲ ਸਿੰਘ ਔਜਲਾ ਅਤੇ ਪਪਲਪ੍ਰੀਤ ਸਿੰਘ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਲਈ 19 ਅਪ੍ਰੈਲ ਨੂੰ ਅਸਾਮ ਲੈ ਕੇ ਜਾਣ ਦੀ ਯੋਜਨਾ ਹੈ। ਉਨ੍ਹਾਂ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਕਾਤ ਲਈ ਡਿਬਰੂਗੜ੍ਹ ਜਾਣ ਵਾਸਤੇ 18 ਅਪ੍ਰੈਲ ਤਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਡਿਬਰੂਗੜ੍ਹ ਲੈ ਕੇ ਜਾਣ ਦਾ ਸਮੁੱਚਾ ਪ੍ਰਬੰਧ ਕੀਤਾ ਜਾਵੇਗਾ।

RELATED ARTICLES
- Advertisment -
Google search engine

Most Popular

Recent Comments